ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਈ-ਡਿਸਟ੍ਰਿਕਟ ਪ੍ਰੋਜੈਕਟ ਦੇ ਤਹਿਤ ਈ-ਸੇਵਾ ਪੰਜਾਬ ਨਾਂ ਦੀ ਨਵੀਂ ਐਪਲੀਕੇਸ਼ਨ ਲਾਗੂ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਸੇਵਾ ਤਹਿਤ ਐਸ.ਸੀ, ਬੀ.ਸੀ ਅਤੇ ਓ.ਬੀ.ਸੀ ਵਰਗਾਂ ਨੂੰ ਈ-ਸੇਵਾ ਐਪਲੀਕੇਸ਼ਨ ਦੇ ਰਾਹੀਂ ਜਾਤੀ ਪ੍ਰਮਾਣ ਪੱਤਰ ਜਾਰੀ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਤਹਿਸੀਲ ਪੱਧਰ ’ਤੇ ਤਹਿਸੀਲਦਾਰ ਅਤੇ ਸਬ-ਤਹਿਸੀਲ ਪੱਧਰ ’ਤੇ ਨਾਇਬ ਤਹਿਸੀਲਦਾਰ ਇਹ ਪ੍ਰਮਾਣ ਪੱਤਰ ਜਾਰੀ ਕਰਨ ਲਈ ਅਧਿਕਾਰਿਤ ਹੋਣਗੇ ਅਤੇ ਬਿਨੈਕਾਰ ਨੂੰ ਸੇਵਾ ਕੇਂਦਰਾਂ ’ਚ ਜਾ ਕੇ ਸਬੰਧਤ ਫਾਰਮ ਸਮੇਤ ਲੋੜੀਂਦੇ ਦਸਤਾਵੇਜ਼ ਅਤੇ ਨਿਰਧਾਰਿਤ ਫੀਸ ਜਮ੍ਹਾਂ ਕਰਵਾਉਣੀ ਪਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਬਿਨੈਕਾਰ ਇਹ ਸਰਟੀਫਿਕੇਟ ਹਾਸਿਲ ਕਰਨ ਲਈ ਸੇਵਾ ਕੇਂਦਰਾਂ ਤੋਂ ਇਲਾਵਾ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਵੀ ਬਿਨੈ ਕਰ ਸਕਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …