ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ ਮੰਡੀ ਵਿਖੇ ਗਰਮੀ ਨੂੰ ਮੁੱਖ ਰੱਖਦਿਆਂ ਹੋਇਆਂ ਸਮਾਜ ਸੇਵੀ ਗੁਰਜੰਟ ਸਿੰਘ ਮਾਨ (ਲਾਲ ਸਿੰਘ) ਵਲੋਂ ਸਕੂਲੀ ਬਚਿਆਂ ਲਈ ਵਾਟਰ ਕੂਲਰ ਦੇ ਕੇ ਭਲਾਈ ਕਾਰਜ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਟੀਚਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਕੂਲ ‘ਚ ਬੱਚਿਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ।ਜਿਸ ਨੂੰ ਮੁੱਖ ਰੱਖਦੇ ਹੋਏ ਚੀਮਾ ਮੰਡੀ ਦੇ ਗੁਰਜੰਟ ਸਿੰਘ ਵਲੋਂ ਸਕੂਲ ਨੂੰ ਵਾਟਰ ਕੂਲਰ ਦੇ ਕੇ ਪੁੰਨ ਖੱਟਿਆ ਹੈ।ਸਕੂਲ ਮੈਨਜਮੈਂਟ ਵੱਲੋਂ ਸਮਾਜ ਸੇਵੀ ਗੁਰਜੰਟ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ।ਇਸ ਮੋਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮੈਡਮ ਦਲਜੀਤ ਕੌਰ, ਸਕੂਲ ਮੁਖੀ ਮੈਡਮ ਅਮਰਜੀਤ ਕੌਰ, ਕਮਲਦੀਪ ਸਿੰਘ, ਹਰਵਿੰਦਰ ਸਿੰਘ, ਮੈਡਮ ਰੈਨੂ, ਸੁਖਪਾਲ ਕੌਰ, ਬਲਜੀਤ ਕੌਰ, ਮਿਸਤਰੀ ਕੁਲਵੀਰ ਸਿੰਘ, ਗੁਰਸੇਵਕ ਸਿੰਘ, ਸਮੂਹ ਸਟਾਫ ਤੇ ਸਕੂਲ ਦੇ ਵਿਦਿਆਰਥੀ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …