Saturday, September 19, 2026

ਇਸਤਰੀ ਜਾਗ੍ਰਿਤੀ ਮੰਚ ਵਲੋਂ ਜਾਗਰੂਕਤਾ ਸੈਮੀਨਾਰ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਸਤਰੀ ਜਾਗ੍ਰਿਤੀ ਮੰਚ ਵਲੋਂ ਸਥਾਨਕ ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਅਡਵਾਂਸ PUNJ0206201908ਐਜੂਕੇਸ਼ਨ ਸੰਸਥਾ ਵਿਖੇ ਸਿਲਾਈ ਦਾ ਕੋਰਸ ਕਰ ਰਹੀਆਂ ਲੜਕੀਆਂ ਨੂੰ ਔਰਤਾਂ ਦੀ ਮੌਜੂਦਾ ਸਥਿਤੀ ਬਾਰੇ ਜਾਗਰੂਕ ਕਰਨ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਆਪਣੇ ਭਾਸ਼ਣ ਦੌਰਾਨ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਜਨਰਲ ਸਕੱਤਰ ਅਮਨਦੀਪ ਕੌਰ ਦਿਓਲ ਨੇ ਔਰਤਾਂ ਨੂੰ ਆਪਣੀ ਸ਼ਕਤੀ ਨੂੰ ਪਛਾਨਣ ਪ੍ਰੇਰਨਾ ਦਿੱਤੀ ਅਤੇ ਉਹਨਾਂ ਨੂੰ ਆਜ਼ਾਦੀ ਨਾਲ ਸਮਾਜ ਵਿੱਚ ਵਿਚਰਣ ਲਈ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਜ਼ੁਲਮ ਖ਼ਿਲਾਫ਼ ਨਿਡਰ ਹੋ ਕੇ ਲੜਨ ਦੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।ਇਸ ਸਮੇਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜਿਲਾ ਆਗੂ ਪਰਮਜੀਤ ਕੌਰ ਲੌਂਗੋਵਾਲ ਨੇ ਵੀ ਕੁੜੀਆਂ ਨਾਲ ਅੱਜ ਦੇ ਹਾਲਾਤਾਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਸਮਾਜ ਵਿੱਚ ਹੋ ਰਹੀਆ ਔਰਤ ਵਿਰੋਧੀ ਵਾਰਦਾਤਾਂ ਨੂੰ ਰੋਕਣ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।ਉਹਨਾ ਧੂਰੀ ਵਿਖੇ ਬੱਚੀ ਨਾਲ ਹੋਏ ਜ਼ਬਰ ਜਿਨਾਹ ਨੂੰ ਲੈ ਕੇ ਕੁੜੀਆਂ ਨੂੰ ਸੁਚੇਤ ਰਹਿਣ ਤੇ ਇਹੋ ਜਿਹੇ ਅਪਰਾਧ ਕਰਨ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਕਿਹਾ।
              ਇਸ ਮੌਕੇ ਸੰਸਥਾ ਦੇ ਕੁਲਦੀਪ ਸਿੰਘ ਲੌਂਗੋਵਾਲ, ਪ੍ਰੀਤਪਾਲ ਸਿੰਘ ਪ੍ਰੀਤ, ਸ਼ਰਨਜੀਤ ਕੌਰ, ਮੋਨਾ ਮੈਡਮ, ਮਿਸ ਰਜਨੀ ਗਰਗ, ਮਦਨ ਮੋਹਨ ਕੁਮਾਰ ਸਲਾਇਟ ਤੇ ਸੰਸਥਾ ਦੀਆਂ ਵਿਦਿਆਰਥਣਾਂ ਹਾਜ਼ਰ ਸਨ।
 

 

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply