ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ
ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਲੌਂਗੋਵਾਲ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਆਖਿਆ ਕਿ ਪਿਛਲੇ 200 ਸਾਲ ਤੋਂ ਸਬੰਧਤ ਕਲੋਨੀ ਵਿਚ ਵੱਸੇ ਪੰਜਾਬੀਆਂ ਪਾਸੋਂ ਜ਼ਮੀਨ ਹਥਿਆਉਣ ਲਈ ਸਰਕਾਰ ਦੀ ਮਨਸ਼ਾ ਭਾਈਚਾਰੇ ਨੂੰ ਦਬਾਉਣ ਵਾਲੀ ਹੈ ਅਤੇ ਇਸ ਨਾਲ ਸੂਬੇ ਅੰਦਰ ਵੱਸਦੇ ਪੰਜਾਬੀ ਭਾਈਚਾਰੇ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਸ਼ਿਲਾਂਗ ਅੰਦਰ ਪੰਜਾਬੀ ਭਾਈਚਾਰੇ ’ਤੇ ਸਥਾਨਕ ਲੋਕਾਂ ਨੇ ਹਮਲਾ ਕੀਤਾ ਸੀ, ਤਾਂ ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਦੀ ਪੈਰਵਾਈ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕੀਤੀ ਸੀ। ਇਸ ਤੋਂ ਇਲਾਵਾ ਕੇਂਦਰ ਸਰਕਾਰ ਨਾਲ ਵੀ ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਮਾਮਲਾ ਹੱਲ ਕਰਨ ਦੀ ਅਪੀਲ ਕੀਤੀ ਸੀ।ਉਨ੍ਹਾਂ ਮੇਘਾਲਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਸਥਾਨਕ ਪੰਜਾਬੀ ਭਾਈਚਾਰੇ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਅੰਗਰੇਜ਼ਾਂ ਦੇ ਸਮੇਂ ਤੋਂ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਗ੍ਹਾ ਦੇ ਮਾਲਕਾਨਾ ਹੱਕ ਦਿੱਤੇ ਜਾਣ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media