ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੇਘਾਲਿਆ ਸਰਕਾਰ ਵਲੋਂ ਸ਼ਿਲਾਂਗ ਸ਼ਹਿਰ ਦੇ
ਪੰਜਾਬੀ ਲੇਨ ਇਲਾਕੇ ਵਿਚੋਂ ਸਿੱਖ ਭਾਈਚਾਰੇ ਦੇ ਉਜਾੜੇ ਦੀ ਕੀਤੀ ਜਾ ਰਹੀ ਕੋਸ਼ਿਸ਼ ’ਤੇ ਰੋਕ ਲਗਾਉਣ ਲਈ ਉਥੋਂ ਦੇ ਰਾਜਪਾਲ ਟਾਥਾਗਾਟਾ ਰੋਏ ਨੂੰ ਅਪੀਲ ਕੀਤੀ ਹੈ।ਉਹਨਾਂ ਮੁੱਖ ਮੰਤਰੀ ਕੋਨਰਾਡ ਕੇ ਸੰਗਮਾ ਨੂੰ ਸਰਕਾਰੀ ਫੈਸਲੇ ’ਤੇ ਮੁੜ ਵਿਚਾਰ ਕਰਨ ਅਤੇ ਕੇਦਰ ਸਰਕਾਰ ਨੂੰ ਉਕਤ ਮਾਮਲੇ ’ਚ ਦਖਲ ਦੇਣ ਕੇ ਉਥੇ ਰਹਿ ਰਹੇ ਸਿੱਖ ਭਾਈਚਾਰੇ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ’ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸ਼ਿਲਾਂਗ ਦੀ ਮੌਜੂਦਾ ਸਥਿਤੀ ਪ੍ਰਤੀ ਸਿੱਖ ਸਮਾਜ ’ਚ ਚਿੰਤਾ ਪਾਈ ਜਾ ਰਹੀ ਹੈ।ਮੇਘਾਲਿਆ ’ਚ ਘੱਟਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ, ਪਰ ਅਫ਼ਸੋਸ ਕਿ ਸੂਬਾ ਸਰਕਾਰ ਕੋਈ ਠੋਸ ਕਦਮ ਉਠਾਉਣ ਦੀ ਥਾਂ ਸਿੱਖਾਂ ਨੂੰ ਹੀ ਖਦੇੜਣ ’ਤੇ ਲਗੀ ਹੋਈ ਹੈ ਅਤੇ ਫ਼ਿਰਕੂ ਤਨਾਅ ਵਧਣ ਦਾ ਮੌਕਾ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਸਿਖਾਂ ’ਤੇ ਹੋ ਰਹੇ ਹਮਲੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ, ਇਹੋ ਜਿਹੇ ਫ਼ਿਰਕੂ ਹਮਲੇ ਦੇਸ਼ ਦੇ ਹਿੱਤ ’ਚ ਵੀ ਨਹੀਂ ਹੋਵੇਗਾ।
ਦਮਦਮੀ ਟਕਸਾਲ ਮੁਖੀ ਨੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਵੀ ਆਪਣੀ ਭੂਮਿਕਾ ਨਿਭਾਉਣ ਲਈ ਜ਼ੋਰ ਦਿੱਤਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media