ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ
ਲਗਾਤਾਰ ਦੂਸਰੀ ਵਾਰ ਕੇਂਦਰ ਸਰਕਾਰ `ਚ ਕੈਬਨਿਟ ਵਿੱਚ ਮੰਤਰੀ ਬਣਨ `ਤੇ ਸਮੁੱਚੇ ਇਲਾਕੇ ਦੇ ਅਕਾਲੀ ਆਗੂ, ਵਰਕਰ ਤੇ ਲੋਕ ਖੁਸ਼ ਹਨ।ਇਹਨਾਂ ਸਬਦਾਂ ਦਾ ਪ੍ਰਗਟਾਵਾ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਵਿਨਰਜੀਤ ਸਿੰਘ ਗੋਲਡੀ ਨੇ ਕੀਤਾ।ਉਨਾਂ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਦੇ ਤੌਰ ਤੇ ਪਹਿਲਾਂ ਵੀ ਬਹੁਤ ਹੀ ਚੰਗਾ ਕੰਮ ਕੀਤਾ ਹੈ ਅਤੇ ਹੁਣ ਵੀ ਬੀਬਾ ਬਾਦਲ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਦੇਸ਼ ਵਿੱਚ ਫੂਡ ਪ੍ਰੋਸੈਸਿੰਗ ਦੇ ਵੱਡੇ ਉਦਯੋਗ ਸਥਾਪਿਤ ਕਰਵਾਉਣਗੇ।ਜਿਸ ਨਾਲ ਦੇਸ਼ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ ਅਤੇ ਕਿਸਾਨਾਂ ਨੂੰ ਵੀ ਇਹਨਾਂ ਉਦਯੋਗਾਂ ਦਾ ਬਹੁਤ ਵੱਡਾ ਲਾਭ ਪੁੱਜੇਗਾ।ਇਸ ਮੌਕੇ ਚਮਕੌਰ ਸਿੰਘ ਸ਼ਾਹਪੁਰ, ਸੁਖਵੀਰ ਸਿੰਘ ਬਲਾਕ ਸੰਮਤੀ ਮੈਂਬਰ ਸ਼ਾਹਪੁਰ, ਮੱਖਣ ਸਿੰਘ ਸ਼ਾਹਪੁਰ ਆਦਿ ਹਾਜ਼ਰ ਸਨ ।
Check Also
ਯੂਨੀਵਰਸਿਟੀ ਵੱਲੋਂ ‘ਸੰਗੀਤ ਤੇ ਖੇਤੀਬਾੜੀ ਦਾ ਅੰਤਰਵਿਸ਼ਾ ਦ੍ਰਿਸ਼ਟੀਕੋਣ’ ਵਿਸ਼ੇ ‘ਤੇ ਤਿੰਨ ਦਿਨਾਂ ਵਰਕਸ਼ਾਪ
ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਐਂਡ ਪਰਫਾਰਮਿੰਗ …
Punjab Post Daily Online Newspaper & Print Media