Wednesday, September 23, 2026

ਤੰਬਾਕੂ ਵਿਰੋਧੀ ਦਿਵਸ ਮਨਾਇਆ

ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨਗਰ ਪੰਚਾਇਤ ਦਫਤਰ ਵਿੱਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਨਗਰ ਪੰਚਾਇਤ PUNJ0306201903ਵਿਨੋਦ ਕੁਮਾਰ ਸਿੰਗਲਾ ਨੇ ਕਿਹਾ ਕਿ ਤੰਬਾਕੂ ਖਾਣਾ ਇੱਕ ਸਮਾਜਕ ਬੁਰਾਈ ਹੀ ਨਹੀ ਬਲਕਿ ਇਸ ਦੀ ਵਰਤੋਂ ਨਾਲ ਸਰੀਰ ਨੂੰ ਕਈ ਨਾਮੁਰਾਦ ਬਿਮਾਰੀਆ ਲੱਗਦੀਆਂ ਹਨ।ਜਿਸ ਕਾਰਨ ਮਨੁੱਖ ਖੁਦ ਤਾਂ ਦੁੱਖੀ ਹੰਦਾ ਹੀ ਹੈ ਅਤੇ ਨਾਲ-ਨਾਲ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਜੋ ਤੰਬਾਕੂ ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਵੀ ਇਸ ਦੇ ਮਾਰੂ ਪ੍ਰਭਾਵਾਂ ਸੰਬੰਧੀ ਜਾਗਰੂਕ ਕਰਨਾ ਚਾਹੀਦਾ ਹੈ।
        ਇਸ ਮੌਕੇ ਐਮ.ਸੀ ਕਿਲੂ ਸਿੰਘ, ਰਾਮ ਸਿੰਘ, ਕੁਲਵੰਤ ਸਿੰਘ, ਸਰਦੂਲ ਸਿੰਘ ਲਾਹੌਰੀਆ, ਗੁਲਸ਼ਨ ਕੁਮਾਰ, ਮਨਜੀਤ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਪ੍ਰੇਮ ਸਾਗਰ, ਰਸ਼ਪਾਲ ਸਿੰਘ ਆਦਿ ਮੌਜੂਦ ਸਨ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply