Saturday, August 1, 2026

ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ

ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬੇ ਦੇ ਧਲੇਵਾਂ ਰੋਡ `ਸਬ ਤਹਿਸੀਲ ਦੇ ਪਿਛਲੇ ਪਾਸੇ ਇਕ ਅੰਗਹੀਣ ਵਿਅਕਤੀ ਵਲੋਂ ਫਾਹਾ Suicideਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਿਕ ਗੁਰਮੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਬੀਰੋਕੇ ਕਲਾਂ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿੰਦਾ ਸੀ।ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਭੀਖੀ ਦੇ ਧਲੇਵਾਂ ਡਰੇਨ `ਤੇ ਦਰਖਖਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਭੀਖੀ ਪੁਲਿਸ ਨੇ ਮੌਕੇ `ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply