ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚੱਲ ਰਿਹਾ ਦਫਤਰ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ
ਬੇਰੁਜਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਪੁੱਜਦਾ ਕਰਨ ਦੀ ਨੀਤੀ ਤਹਿਤ ਬੇਰੁਜਗਾਰਾਂ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ।ਇਸ ਨੀਤੀ ਨੂੰ ਸਾਕਾਰ ਲਈ ਇਸ ਦਫਤਰ ਵਿਖੇ ਬੇਰੁਣਗਾਰ ਨੌਜਵਾਨਾਂ ਦੇ ਨਾਮ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਸਰੋਤ ਪੈਦਾ ਕੀਤੇ ਜਾਂਦੇ ਹਨ।ਢਿਲੋਂ ਨੇ ਕਿਹਾ ਕਿ ਇਸ ਦਫਤਰ ਵਿਖੇ ਰੁਜ਼ਗਾਰ ਦੇਣ ਵਾਲੀਆਂ ਕੰਪਨੀਆਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਪੜੇ ਲਿਖੇ ਬੇਰੁਜਗਾਰ ਨੌਜਵਾਨਾਂ ਦੀ ਕਾਉਂਸਲਿਗ ਕਰਵਾ ਕੇ ਨੌਕਰੀਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਖੱਜਲ ਖੁਆਰ ਹੋਣ ਬਚ ਜਾਂਦੇ ਹਨ।
ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਟਾਊਨ ਹਾਲ ਦੇ 40 ਵਿਦਿਆਰਥੀਆਂ ਆਪਣੇ ਅਧਿਆਪਕਾਂ ਨਲ ਜਿਲ੍ਹਾ ਰੁਜ਼ਗਾਰ ਬਿਊਰੋ ਦਫਤਰ ਵਿਖੇ ਕੈਰੀਅਰ ਕਾਉਂਸਲਿੰਗ ਕਰਵਾਈ ਅਤੇ ਨੌਜਵਾਨਾਂ ਨਾਲ ਰੁਜਗਾਰ ਪ੍ਰਾਪਤ ਕਰਨ ਦੇ ਕੁੱਝ ਖਾਸ ਨੁਕਤੇ ਸਾਂਝੇ ਕੀਤੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮੀਗਰੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਘਰ-ਘਰ ਰੁਜ਼ਗਾਰ ਪੋਰਟਲ `ਤੇ ਨਾਮ ਦਰਜ ਕਰਨ ਬਾਰੇ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਰੁਜਗਾਰ ਅਫਸਰ ਸੁਰਿੰਦਰ ਕੁਮਾਰ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਪਲੇਸਮੈਂਟ ਅਫਸਰ ਹਰਮਨਦੀਪ ਸਿੰਘ ਵੀ ਹਾਜਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media