ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ
ਸੀਨੀ. ਸਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਵਿਤਾਵਾਂ ਪੇਸ਼ ਕੀਤੀਆਂ।ਸਕੂਲ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਹਨਾਂ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਗੁਰਬਾਣੀ ਨਾਲ ਜੁੜਨ ਲਈ ਵੀ ਕਿਹਾ।
ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ।ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।ਇਸ ਪ੍ਰੋਗਰਾਮ ਵਿੱਚ ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media