ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੁਘ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਭਾਰੀ ਵਾਧੇ ਨੂੰ ਵਾਪਸ ਲਵੇ
ਅਤੇ ਗਰਮੀ ਵਿੱਚ ਅਣਐਲਾਨੇ ਬਿਜਲੀ ਕੱਟਾਂ `ਤੇ ਲਗਾਮ ਲਾਵੇ।ਜਾਰੀ ਬਿਆਨ `ਚ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੋਟ ਪਾਉਣੀ ਮਹਿੰਗੀ ਪਈ ਹੈ, ਕਿਉਂਕਿ ਚੋਣਾਂ ਤੋਂ ਤੁਰੰਤ ਬਾਅਦ ਲੋਕਾਂ ਨੂੰ ਬਿਜਲੀ ਰੇਟਾਂ ਵਿੱਚ ਵਾਧਾ ਇਨਾਮ ਵਜੋਂ ਦਿੱਤਾ ਗਿਆ ਹੈ।ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਖਤਮ ਹੁੰਦੇ ਹੀ ਕੈਪਟਨ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿੱਚ ਭਾਰੀ ਵਾਧਾ ਕਰ ਕੇ ਪੰਜਾਬੀਆਂ ਨਾਲ ਵੱਡਾ ਧੱਕਾ ਕੀਤਾ ਗਿਆ ਹੈ।
ਚੁਘ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ, ਬਿਜਲੀ ਦੇ ਰੇਟਾਂ ਵਿੱਚ ਦਰਜਨ ਤੋਂ ਜਿਆਦਾ ਵਾਰ ਵਾਧਾ ਕੀਤਾ ਗਿਆ ਹੈ ਅਤੇ ਪਿੱਛਲੇ 26 ਮਹਿਨੀਆਂ ਵਿੱਚ ਬਿਜਲੀ ਦੀਆਂ ਦਰਾਂ 29 ਫੀਸਦ ਵਧਾ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਹੈ ਕਿ ਬਿਜਲੀ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ ਨੇ ਆਮ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਤਕਰੀਬਨ ਹਰ ਮਹੀਨੇ ਵਧਣ ਵਾਲੇ ਬਿਜਲੀ ਦੇ ਬਿੱਲਾਂ ਨੂੰ ਭਰਨਾ ਮੁਸ਼ਕਲ ਹੋ ਗਿਆ ਹੈ।ਇਸੇ ਤਰਾਂ ਮਹਿੰਗੀ ਬਿਜ਼ਲੀ ਨੇ ਰਾਜ ਦੇ ਉਦਯੋਗ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ।ਜਿਸ ਦੇ ਲਈ ਆਪਣੇ ਗੁਆਂਢੀ ਰਾਜ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨਾਲ ਮੁਕਾਬਲਾ ਕਰਨਾ ਮੁਸ਼ਕਲ ਹੋ ਗਿਆ ਹੈ, ਕਿਉਂਕਿ ਉਪਰੋਕਤ ਪ੍ਰਦੇਸ਼ਾਂ `ਚ ਉਦਯੋਗਾਂ ਨੂੰ ਬਹੁਤ ਹੀ ਘੱਟ ਰੇਟਾਂ `ਤੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ।
ਚੁਘ ਨੇ ਕਿਹਾ ਦੀ ਬਿਜਲੀ ਦੀਆਂ ਦਰਾਂ ਵਿੱਚ ਭਾਰੀ ਵਾਧਾ ਕਰਕੇ ਪੰਜਾਬ ਦੀ ਜਨਤਾ ਨੂੰ ਤਗੜਾ ਝਟਕਾ ਲਾਇਆ ਹੈ।ਪੀ.ਐਸ.ਪੀ.ਸੀ.ਐਲ ਨੇ ਰੱਖ ਰਖਾਅ ਦੇ ਨਾਮ `ਤੇ ਅਣਐਲਾਨੇ ਬਿਜਲੀ ਕੱਟ ਲਗਾ ਕੇ 45 ਡਿਗਰੀ ਤਾਪਮਾਨ ਵਿੱਚ ਜਨਤਾ ਨੂੰ ਤਰਾਹ ਤਰਾਹ ਕਰਨ ਲਈ ਮਜ਼ਬੁਰ ਕਰ ਦਿੱਤਾ ਹੈ।ਚੁਘ ਨੇ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਭਾਰੀ ਵਾਧੇ ਨੂੰ ਵਾਪਸ ਲਵੇ ਅਤੇ ਗਰਮੀ ਵਿੱਚ ਅਣਐਲਾਨੇ ਬਿਜਲੀ ਕੱਟਾਂ `ਤੇ ਲਗਾਮ ਲਾਵੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media