Saturday, August 15, 2026

`84 ਦੇ ਸ਼ਹੀਦਾਂ ਦੀ ਯਾਦ `ਚ ਸ਼੍ਰੀ ਅਖੰਡ-ਪਾਠ ਆਰੰਭ

ਸੰਗਤਾਂ 6 ਜੂਨ ਨੂੰ ਹੁੰਮ-ਹੁੰਮਾ ਕੇ ਪਹੁੰਚਣ – ਭਾਈ ਸਖੀਰਾ  
ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) –  ਸ਼੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਦਿਨ ਵੀਰਵਾਰ ਨੂੰ `84 ਦੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ Jarnail Sakhiraਸਮਰਪਿਤ 35ਵੇਂ ਸ਼ਹੀਦੀ ਸਮਾਰੋਹ ਦੇ ਸਬੰਧ ਵਿੱਚ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਕਰ ਦਿੱਤੀ ਗਈ ਹੈ।ਇਹ ਜਾਣਕਾਰੀ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਆਯੋਜਕ ਭਾਈ ਜਰਨੈਲ ਸਿੰਘ ਸਖੀਰਾ ਦਿੰਦਿਆਂ ਦੱਸਿਆ ਕਿ ਪੂਰੀਆਂ ਧਾਰਮਿਕ ਰਹੁ-ਰੀਤਾਂ, ਰਵਾਇਤਾਂ ਤੇ ਪਰੰਪਰਾਵਾਂ ਦੇ ਅਨੁਕੂਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 6 ਜੂਨ ਨੂੰ ਪਾਏ ਜਾਣਗੇ।ਉਨ੍ਹਾਂ ਦੱਸਿਆ ਕਿ ਪਾਠ ਦੀ ਆਰੰਭਤਾ ਸਮੇਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸਾ ਸੋਧਿਆ ਗਿਆ ਹੈ।ਉਨਾਂ ਕਿਹਾ ਕਿ ਪ੍ਰਭਾਵਸ਼ਾਲੀ ਸ਼ਰਧਾਂਜਲੀ ਦੇ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ।
ਉਨ੍ਹਾਂ ਸਮੂਹ ਪੰਥ ਦਰਦੀਆਂ ਤੇ ਹਿਤੈਸ਼ੀਆਂ ਨੂੰ ਵੱਡੀ ਗਿਣਤੀ ਵਿੱਚ 6 ਜੂਨ ਨੂੰ ਸਵੇਰੇ ਤੜਕਸਾਰ 6.00 ਵਜੇ ਸ੍ਰੀ ਅਕਾਲ ਤਖਤ ਸਾਹਿਬ ਪੁੱਜਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਭਾਈ ਮਨਜੀਤ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਸ਼ੋ੍ਰਮਣੀ ਅਕਾਲੀ ਦਲ (ਅ) ਦੇ ਦਫਤਰ/ਪ੍ਰੈਸ ਸਕੱਤਰ ਭਾਈ ਹਰਬੀਰ ਸਿੰਘ ਸੰਧੂ, ਭਾਈ ਜਸਬੀਰ ਸਿੰਘ ਘੰੁਮਣ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਹੁੱਦੇਦਾਰ ਤੇ ਕਰਮਚਾਰੀ ਹਾਜ਼ਰ ਸਨ।

 

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply