ਸਮਰਾਲਾ, 4 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਸਿਹਤ ਵਿਭਾਗ ਪੰਜਾਬ ਵਿੱਚ 36 ਸਾਲ ਤੋਂ ਵੱਧ ਲੋਕ ਪੱਖੀ ਸੇਵਾਵਾਂ ਦੇਣ ਉਪਰੰਤ ਸੀਨੀਅਰ ਰੇਡੀਓਗ੍ਰਾਫਰ ਪਰਮਜੀਤ ਕੌਰ ਸੇਵਾ ਮੁਕਤ ਹੋ ਗਏ ਹਨ।ਉਨ੍ਹਾਂ ਨੇ ਆਪਣੀ ਸਰਕਾਰੀ ਸਰਵਿਸ ਸਿਵਲ ਹਸਪਤਾਲ ਸਮਰਾਲਾ ਤੋਂ ਸ਼ੁਰੂ ਕੀਤੀ, ਇਸ ਤੋਂ ਬਾਅਦ 27 ਸਾਲ ਮੁੱਢਲਾ ਸਿਹਤ ਕੇਂਦਰ ਮਾਛੀਵਾੜਾ, ਸਿਵਲ ਹਸਪਤਾਲ ਨਵਾਂ ਸ਼ਹਿਰ ਤੋਂ ਇਲਾਵਾ ਸਿਵਲ ਹਸਪਤਾਲ ਖੰਨਾ ਵਿਖੇ ਵੀ ਆਪਣੀਆਂ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋ ਗਏ।ਉਨ੍ਹਾਂ ਦੇ ਨਾਲ ਦੋ ਹੋਰ ਸਿਹਤ ਮੁਲਾਜਮ ਸਟਾਫ ਨਰਸ ਬਲਵਿੰਦਰ ਕੌਰ ਅਤੇ ਸੀਨੀਅਰ ਸਹਾਇਕ ਕਿਰਨ ਬਾਲਾ ਵੀ ਸੇਵਾ ਮੁਕਤ ਹੋਏ ਹਨ। ਇਸ ਸਮੇਂ ਆਯੋਜਿਤ ਸੇਵਾ ਮੁਕਤੀ ਸਮਾਗਮ ਵਿੱਚ ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ, ਹਸਪਤਾਲ ਸਟਾਫ ਤੋਂ ਇਲਾਵਾ ਪਰਿਵਾਰਾਂ ਦੇ ਰਿਸ਼ਤੇਦਾਰ ਹਾਜਰ ਸਨ।
ਇਸ ਮੌਕੇ ਹਰਜਿੰਦਰਪਾਲ ਸਿੰਘ ਸਮਰਾਲਾ ਨੇ ਉਨ੍ਹਾਂ ਵੱਲੋਂ ਸਿਹਤ ਵਿਭਾਗ ਵਿੱਚ ਕੀਤੀਆਂ ਮਾਨਵਤਾਵਾਦੀ ਸੇਵਾਵਾਂ ਦੀ ਸ਼ਲਾਘਾ ਕੀਤੀ, ਹਾਜ਼ਰ ਸਖਸ਼ੀਅਤਾਂ ਵਿੱਚ ਬ੍ਰਿਜਮੋਹਣ ਸ਼ਰਮਾ ਸਟੇਟ ਮਾਸ ਮੀਡੀਆ ਐਜੂਕੇਸ਼ਨ ਅਫਸਰ ਰਿਟਾ: ਮੋਹਾਲੀ, ਹਰਬਖਸ਼ ਸਿੰਘ, ਜਗਤ ਰਾਮ ਮਾਸ ਮੀਡੀਆ ਅਫਸਰ ਨਵਾਂ ਸ਼ਹਿਰ, ਐਡਵੋਕੇਟ ਸੁਖਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾਂ ਹਾਜਰ ਸਨ, ਜਿਨ੍ਹਾਂ ਨੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media