ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੀ ਸਰਪ੍ਰਸਤੀ ਹੇਠ ਨੌਜਵਾਨਾਂ ਅੰਦਰ ਸਮਾਜਿਕ, ਮਾਨਸਿਕ ਵਿਕਾਸ ਦੀ ਮਜ਼ਬੂਤੀ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ ਜੂਨ-ਜੁਲਾਈ ਮਹੀਨੇ ਤੋਂ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਵੱਖ ਵੱਖ ਥਾਵਾਂ ਉੁੱਪਰ ਹਾਈਕਿੰਗ, ਟਰੈਕਿੰਗ ਅਤੇ ਯੂੂ ਲੀਡਰਸ਼ਿਪ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰੁਣ ਕੁਮਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸੰਗਰੂਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਲਈ ਵੱਖ-ਵੱਖ ਵਰਗਾਂ ਵਿਚ ਨੌਜਵਾਨ ਲੜਕੇ ਲੜਕੀਆਂ ਦੀ ਚੋਣ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਗਠਿਤ ਕਮੇਟੀ ਦੀਆਂ ਸਿਫਾਰਸ਼ਾਂ ਤਹਿਤ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਿਤ ਸਕੂਲਾਂ (9ਵੀਂ, 10ਵੀਂ, 11ਵੀਂ ਅਤੇ 12ਵੀਂ ਵਿਦਿਆਰਥੀ) ਕਾਲਜਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਕਲੱਬਾਂ (ਗੈਰ ਵਿਦਿਆਰਥੀ/ਵਿਦਿਆਰਥਣਾਂ) ਦੇ 7-7 ਨੌਜਵਾਨ ਯੁਵਕ ਤੇ ਯੁਵਤੀਆਂ ਜ਼ਿਨ੍ਹਾਂ ਦੀ ਉਮਰ 15 ਤੋਂ 35 ਸਾਲ ਦੇ ਵਿਚਕਾਰ ਹੈ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ।ਯੁਵਕ ਸੇਵਾਵਾਂ ਵਿਭਾਗ ਸੰਗਰੂਰ ਵਲੋਂ ਇਸ ਸਬੰਧੀ 15-06-19 ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ।ਕੈਂਪਾਂ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਯੂਥ ਹੋਸਟਲ ਨੇੜੇ ਕਾਲੀ ਮਾਤਾ ਮੰਦਰ ਸੰਗਰੂਰ ਦੇ ਫੋਨ ਨੰਬਰ 01672-233184 ’ਤੇ ਤਾਲਮੇਲ ਕੀਤਾ ਜਾ ਸਕਦਾ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media