ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇੰਜੀ. ਵਿਨਰਜੀਤ ਸਿੰਘ ਗੋਲਡੀ ਵਲੋਂ ਧਾਰਮਿਕ ਯਾਤਰਾ
ਲਈ ਮਹੀਨਾਵਾਰ ਭੇਜੀ ਜਾਂਦੀ ਬੱਸ ਦੀ ਲੜ੍ਹੀ ਵਜੋਂ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਲਈ 7 ਵੀਂ ਬੱਸ ਰਵਾਨਾ ਕੀਤੀ ਗਈ।ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਮੁਫਤ ਬੱਸ ਯਾਤਰਾ ਨੂੰ ਵਿਨਰਜੀਤ ਸਿੰਘ ਗੋਲਡੀ ਨੇ ਰਵਾਨਾ ਕੀਤਾ।ਸਥਾਨਕ ਵਿਸ਼ਵਕਰਮਾ ਭਵਨ ਤੋਂ ਬੱਸ ਰਵਾਨਾ ਕਰਨ ਤੋਂ ਪਹਿਲਾਂ ਗੋਲਡੀ ਨੇ ਸੰਗਤਾਂ ਸਮੇਤ ਅਰਦਾਸ ਕੀਤੀ।
ਇਸ ਮੌਕੇ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਖਾਣ-ਪੀਣ, ਲੰਗਰ ਅਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ।ਇਸ ਮੌਕੇ ਜਗਜੀਤ ਸਿੰਘ, ਹਰਬੰਸ ਸਿੰਘ, ਕੁਲਵਿੰਦਰ ਸਿੰਘ, ਬਲਵੀਰ ਸਿੰਘ ਸਮੇਤ ਵੱਡੀ ਗਿਣਤੀ `ਚ ਸ਼ਰਧਾਲੂ ਮੌਜੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media