ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਧਰਤੀ ਦੇ ਵਧ ਰਹੇ ਤਾਪਮਾਨ ਨੂੰ ਘਟਾਉਣ ਲਈ ਰੁੱਖ ਲਗਾਉਣੇ ਅਤਿ ਜ਼ਰੂਰੀ ਹਨ।ਪੰਜਾਬੀ ਏਕਤਾ
ਪਾਰਟੀ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਪ੍ਰੀਤ ਸਿੰਘ ਬਾਜਵਾ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਜਿਵੇਂ ਹੀ ਗਰਮੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਪੰਜਾਬ ਦੇ ਵੱਖ ਵੱਖ ਪਿੰਡਾਂ ਸ਼ਹਿਰਾਂ ਵਿੱਚ ਲੋਕ ਸਮਾਜ ਸੇਵਾ ਅਤੇ ਗਰਮੀ ਤੋਂ ਰਾਹਤ ਪਾਉਣ ਲਈ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ ਲਗਾਉਣੀਆ ਸ਼ੁਰੂ ਕਰਦੇ ਹਨ, ਜੋ ਇੱਕ ਚੰਗਾ ਉਪਰਾਲਾ ਹੈ।ਪਰ ਜੇ ਵਿਗਿਆਨਿਕ ਪੱਖ ਤੋਂ ਦੇਖਿਆ ਜਾਵੇ ਤਾਂ ਗਰਮੀ ਨੂੰ ਘੱਟ ਕਰਨ ਲਈ ਤਾਪਮਾਨ ਨੂੰ ਕੰਟਰੋਲ ਕਰਨਾ ਜਰੂਰੀ ਹੈ ਅਤੇ ਇਸ ਲਈ ਪੰਜਾਬ ਵਿੱਚ ਵੱਡੀ ਮਾਤਰਾ `ਚ ਪੌਦੇ ਲਗਾਉਣ ਦੀ ਲੋੜ ਹੈ।ਇਸੇ ਤਹਿਤ 6 ਜੂਨ ਨੂੰ ਸੰਗਰੂਰ ਤੋਂ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।ਇਸ ਦਿਨ ਲੋਕ ਜਿੱਥੇ ਪਾਣੀ ਦੀਆਂ ਛਬੀਲਾਂ ਲਾਉਣਗੇ ਉਥੇ ਹੀ ਨੌਜਵਾਨਾਂ ਦੀਆਂ ਟੀਮਾਂ ਉਨਾਂ ਨਾਲ ਮਿਲ ਕੇ ਲੋਕਾਂ ਨੂੰ ਵੱਡੀ ਗਿਣਤੀ `ਚ ਪੌਦੇ ਵੰਡਣਗੇ।ਉਨ੍ਹਾਂ ਦੱਸਿਆ ਕਿ ਉਨਾਂ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਪੰਚਾਇਤਾ ਨਾਲ ਸੰਪਰਕ ਕਰਕੇ ਪਿੰਡਾਂ ਵਿੱਚ ਇੱਕ ਲੱਖ ਪੌਦੇ ਲਾਏ ਜਾਣਗੇ ਅਤੇ ਉਨਾਂ ਦੀ ਸੰਭਾਲ ਵੀ ਕੀਤੀ ਜਾਵੇਗੀ।
ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਮਾਜ ਸੇਵੀ ਜਥੇਬੰਦੀਆਂ, ਕਿਸਾਨ ਯੂਨੀਅਨਾਂ, ਧਾਰਮਿਕ ਸੰਸਥਾਵਾਂ, ਸਕੂਲਾਂ ਕਾਲਜਾਂ ਦੇ ਪ੍ਰਬੰਧਕਾਂ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਰੁੱਖ ਲਗਾਓ, ਪਾਣੀ ਬਚਾਓ ਪੰਜਾਬ ਵਸਾਓ ਦੀ ਇਸ ਮੁਹਿੰਮ ਵਿੱਚ ਉਨਾਂ ਦਾ ਸਾਥ ਦੇਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media