ਲੌਂਗੋਵਾਲ, 4 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫ਼ੇਅਰ ਸੁਸਾਇਟੀ ਵਲੋਂ
ਸਰਕਾਰੀ ਸਕੂਲਾਂ ਵਿੱਚ ਸਵੇਰ ਦੀ ਸਭਾ ਨੂੰ ਸੰਗੀਤਮਈ ਬਣਾਉਣ ਲੀ ਗਰਮੀ ਦੀਆਂ ਛੁੱਟੀਆਂ ਵਿੱਚ ਮੁਫ਼ਤ ਸੰਗੀਤ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇ ਬੱਚਿਆਂ ਨੂੰ ਮਿਆਰੀ ਸੰਗੀਤ ਨਾਲ ਜੋੜਨ ਲਈ ਸੰਸਥਾ ਵਲੋਂ ਇਹ ‘ਸਮਰ ਕੈਂਪ‘ ਆਯੋਜਿਤ ਕੀਤਾ ਗਿਆ ਹੈ ਅਤੇ ਇਸ ਕੈਂਪ ਵਿੱਚ ਸੰਗੀਤ ਦੇ ਮਾਹਿਰ ਅਧਿਆਪਕ ਦਿਲਜੋਤ ਬੰਟੀ ਬੱਚਿਆਂ ਨੂੰ ਸੰਗੀਤ ਸਿਖਾ ਰਹੇ ਹਨ।ਉਹਨਾਂ ਅੱਗੇ ਕਿਹਾ ਕਿ ਕੋਈ ਵੀ ਬੱਚਾ ਇਸ ਸਮਰ ਕੈਂਪ ਦਾ ਹਿੱਸਾ ਬਣ ਕੇ ਲਾਹਾ ਲੈ ਸਕਦਾ ਹੈ।ਕੈਂਪ ਸਵੇਰੇ 9 ਵਜੇ ਤੋਂ 11 ਵਜੇ ਤੱ ਬਾਬਾ ਫ਼ਰੀਦ ਇੰਸਟੀਚਿਊਟ ਨੇੜੇ ਮੂਲੇ ਕਾ ਦਰਵਾਜ਼ਾ ਲੌਂਗੋਵਾਲ ਵਿਖੇ ਲੱਗਾ ਹੋਇਆ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media