ਮਲੋਟ, 5 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਤੀਜੇ ਦਿਨ ਕੁਕਿੰਗ ਅਤੇ
ਕਰਾਟੇ ਸਿਖਾਏ ਗਏ, ਮੈਡਮ ਚੰਦਰਕਾਂਤਾ ਨੇ ਕੁਕਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਪੂਰੀ ਰਸੋਈ ਤਿਆਰ ਕਰਕੇ ਪ੍ਰੈਕਟੀਕਲ ਕਰਕੇ ਦਿਖਾਇਆ।ਇਸ ਤੋ ਬਾਅਦ ਕਰਾਟੇ ਦੇ ਮਾਸਟਰ ਟ੍ਰੇਨਰ ਗੁਰਮੀਤ ਸਿੰਘ ਨੇ ਵਿਦਿਆਰਥਣਾਂ ਨੂੰ ਕਰਾਟੇ ਸਿਖਾਏ।ਇਸ ਮੌਕੇ ਜਸਵਿੰਦਰ ਸਿੰਘ ਡੀ.ਪੀ.ਈ, ਮੈਡਮ ਸੋਨੀਆ ਅਤੇ ਮੈਡਮ ਜਸਵਿੰਦਰ ਕੌਰ, ਮੈਡਮ ਕਰਮਜੀਤ ਕੌਰ, ਮੈਡਮ ਨਿੱਧਾ ਨਾਰੰਗ, ਮੈਡਮ ਜਸਪਾਲ ਕੌਰ, ਮਨਿੰਦਰ ਸਿੰਘ, ਜਸਵੀਰ ਸਿੰਘ, ਕਿਰਨਬਾਲਾ ਲੈਕਚਰਾਰ, ਮੈਡਮ ਅੰਜਲੀ ਹਾਜ਼ਰ ਸਨ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਵਿਜੇ ਗਰਗ ਨੇ ਸਮਰ ਕੈਂਪ ਦੇ ਮਹੱਤਵ ਬਾਰੇ ਦੱਸਿਆ ਅਤੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media