ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ – ਸੰਧੂ) – ਚਾਲੂ ਸ਼ੈਸ਼ਨ 2019 ਦੇ ਦੌਰਾਨ ਐਲ.ਪੀ.ਯੂ ਜਲੰਧਰ ਵਿੱਖੇ ਸੂਬਾ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਤੇ
ਦੇਹਰਾਦੂਨ ਵਿਖੇ ਸੰਪਨ ਹੋਈ ਕੌਮੀ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ ਦੇ ਦੌਰਾਨ ਅਹਿਮ ਮੱਲ੍ਹਾਂ ਮਾਰਨ ਵਾਲੇ ਮਾਸਟਰਜ਼ ਐਥਲੈਟਿਕਸ ਖਿਡਾਰੀਆਂ ਤੋਂ ਇਲਾਵਾ ਏਸ਼ੀਅਨ ਤੇ ਕੌਮਾਂਤਰੀ ਪੱਧਰ ਤੇ ਹੋਈਆਂ ਮਾਸਟਰਜ਼ ਖੇਡਾਂ ਤੇ ਜੇਤੂਆਂ ਦੇ ਲਈ ਵਿਸ਼ੇਸ਼ ਸਨਮਾਨ ਸਮਾਰੋਹ 15 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 11.00 ਵਜੇ ਸਥਾਨਕ ਯਸੱਸਵੀ ਅਕੈਡਮੀ ਫਾਰ ਸਕਿਲਜ਼ ਮਲਟੀ ਸਕਿਲ ਡਿਵੈਲਪਮੈਂਟ ਸੈਂਟਰ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਹੋਵੇਗਾ।ਮਾਸਟਰਜ਼ ਗੇਮਜ਼ ਐਸੋਸੀਏਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ `ਤੇ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਦੇ ਕਨਵੀਨਰ ਤੇ ਕੌਮਾਂਤਰੀ ਮਾਸਟਰਜ਼ ਐਥਲੈਟਿਕਸ ਖਿਡਾਰੀ ਅਵਤਾਰ ਸਿੰਘ ਪੀ.ਪੀ ਦੀ ਅਗਵਾਈ ਤੇ ਅਕੈਡਮੀ ਦੇ ਸੈਂਟਰ ਇੰਚਾਰਜ ਸੁਖਜਿੰਦਰਪਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਆਯੋਜਿਤ ਹੋਣ ਵਾਲੇ ਇਸ ਵਿਸ਼ੇਸ਼ ਸਨਮਾਨ ਸਮਾਰੋਹ ਸੂਬੇ ਦੇ ਖੇਡ ਖਾਕੇ `ਤੇ ਆਪਣੀ ਵੱਖਰੀ ਪਹਿਚਾਣ ਕਾਇਮ ਕਰੇਗਾ। ਅਵਤਾਰ ਸਿੰਘ ਪੀ.ਪੀ. ਤੇ ਜੀ.ਐਸ. ਸੰਧੂ ਨੇ ਦੱਸਿਆ ਕਿ ਸਮਾਰੋਹ ਵਿੱਚ ਕਈ ਨਾਮਵਰ ਤੇ ਕੱਦਵਾਰ ਖਿਡਾਰੀ ਤੋਂ ਇਲਾਵਾ ਸਨਮਾਨਯੋਗ ਸ਼ਖਸ਼ੀਅਤਾਂ ਹਾਜ਼ਰ ਹੋਣਗੀਆਂ।ਮਾਸਰਟਜ਼ ਗੇਮਜ਼ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਕਰਨਲ ਕੁਲਵੰਤ ਸਿੰਘ ਤੇ ਜਨਰਲ ਸਕੱਤਰ, ਜੁਆਇੰਟ ਸੈਕਟਰੀ ਸੁਧੀਰ ਕਟੌਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ।
ਇਸ ਮੌਕੇ ਅਵਤਾਰ ਸਿੰਘ ਜੀ.ਐਨ.ਡੀ.ਯੂ, ਮੈਡਮ ਹਰਪਵਨਪ੍ਰੀਤ ਕੌਰ ਸੰਧੂ, ਮਨਜੀਤ ਕੌਰ, ਜਗੀਰ ਸਿੰਘ, ਅਵਤਾਰ ਸਿੰਘ ਪੀ.ਪੀ, ਸਰਪੰਚ ਕਸ਼ਮੀਰ ਸਿੰਘ ਭੈਣੀ, ਸੁਖਚੈਨ ਸਿੰਘ, ਅਜੀਤ ਸਿੰਘ ਰੰਧਾਵਾ ਭਗਵਾਨ ਦਾਸ ਆਦਿ ਹਾਜ਼ਰ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media