Tuesday, September 29, 2026

ਜੂਨ ’84 ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ PUNJ0606201901ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਿੰਘ ਸਾਹਿਬ ਗਿਆਨੀ ਸੁਖਮਿੰਦਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply