Sunday, April 5, 2026

ਜਥੇਦਾਰਾਂ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਸ਼ਹੀਦਾਂ ਦੇ ਪਰਿਵਾਰ ਸਨਮਾਨਿਤ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼ਹੀਦੀ ਸਮਾਗਮ PUNJ0606201903ਦੌਰਾਨ ਪੁੱਜੀਆਂ ਸਮੂਹ ਜਥੇਬੰਦੀਆਂ, ਸਭਾ ਸੁਸਾਇਟੀਆਂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਪਤਨੀ ਬੀਬੀ ਹਰਮੀਤ ਕੌਰ, ਉਨ੍ਹਾਂ ਦੀ ਸਪੁਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਤਰਲੋਚਨ ਸਿੰਘ, ਭਾਈ ਜਸਬੀਰ ਸਿੰਘ ਘੁੰਮਣ ਅਤੇ ਹੋਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨ ਦਿੱਤਾ।
           ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਭੁਪਿੰਦਰ ਸਿੰਘ ਭਲਵਾਨ ਤੇ ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਬਲਦੇਵ ਸਿੰਘ ਚੂੰਘਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਗੁਰਿੰਦਰਪਾਲ ਸਿੰਘ ਗੋਰਾ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਗਿਆਨੀ ਗੁਰਮੁਖ ਸਿੰਘ ਹੈੱਡ ਗ੍ਰੰਥੀ, ਮਨਜੀਤ ਸਿੰਘ ਭੋਮਾ, ਪਰਮਜੀਤ ਸਿੰਘ ਖ਼ਾਲਸਾ, ਜਗਜੀਤ ਸਿੰਘ, ਹਰਪਾਲ ਸਿੰਘ ਜੱਲ੍ਹਾ, ਵੀਰ ਸਿੰਘ ਲੋਪੋਕੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਸਰੋਆ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਾਬਾ ਬਲਬੀਰ ਸਿੰਘ ਬੁੱਢਾ ਦਲ ਵੱਲੋਂ ਬਾਬਾ ਸਰਵਨ ਸਿੰਘ ਮਝੈਲ ਤੇ ਬਾਬਾ ਦਿਲਜੀਤ ਸਿੰਘ ਬੇਦੀ, ਸਿਮਰਜੀਤ ਸਿੰਘ ਮਾਨ, ਪਰਮਜੀਤ ਸਿੰਘ ਖ਼ਾਲਸਾ, ਤਪਿੰਦਰ ਸਿੰਘ ਪੋਹੀੜ, ਫੈਡਰੇਸ਼ਨ ਆਗੂ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਹਰਦੀਪ ਸਿੰਘ ਬਾਜਵਾ, ਅਜਮੇਰ ਸਿੰਘ, ਪ੍ਰਭਜੀਤ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
 

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply