Thursday, November 5, 2026

6 ਜੂਨ ਦਾ ਦਿਹਾੜਾ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ Jathedar Harpreeet Sਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ।ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਭਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ।ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਭਾਰਤੀ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ।ਇਥੋਂ ਤੱਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਮਾਰੀਆਂ ਗਈਆਂ।ਸਿੱਖ ਕੌਮ ‘’ਤੇ ਇਹ ਹਮਲਾ ਇਕ ਨਾਸੂਰ ਦੀ ਤਰ੍ਹਾਂ ਹੈ, ਜਿਸ ਦੀ ਪੀੜਾ ਸਿੱਖ ਕੌਮ ਰਹਿੰਦੀ ਦੁਨੀਆਂ ਤੱਕ ਮਹਿਸੂਸ ਕਰਦੀ ਰਹੇਗੀ।ਭਾਰਤੀ ਫ਼ੌਜ ਵੱਲੋਂ ਇਸ ਹਮਲੇ ਦੌਰਾਨ ਸਿੱਖ ਕੌਮ ਦਾ ਬੇਸ਼ਕੀਮਤੀ ਖ਼ਜ਼ਾਨਾ ਵੀ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ।ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਇਸ ਹਮਲੇ ਦਾ ਸੱਚ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਮੁੱਚੀ ਦੁਨੀਆਂ ਨੂੰ ਪਤਾ ਲੱਗ ਸਕੇ।ਉਨ੍ਹਾਂ ਸ਼ਹੀਦੀ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਆਪਣੇ ਸਿਧਾਂਤਾਂ, ਸੰਸਥਾਵਾਂ ਅਤੇ ਕੌਮੀ ਮੁੱਦਿਆਂ ਨਾਲ ਸਬੰਧਤ ਮਸਲਿਆਂ ਨੂੰ ਮਿਲ ਬੈਠ ਕੇ ਇਕਜੁਟਤਾ ਨਾਲ ਨਜਿੱਠਣ ਦੀ ਅਪੀਲ ਕੀਤੀ।ਉਨ੍ਹਾਂ ਕੌਮ ਨੂੰ ਅੰਦਰੂਨੀ ਤੇ ਬਾਹਰੀ ਤੌਰ ’ਤੇ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੀ ਹੱਦਾਂ ਦੀ ਉਲੰਘਣਾ ਨਾ ਕਰਨ।ਉਨ੍ਹਾਂ ਕੇਂਦਰ ਤੇ ਸੂਬਾ ਪੱਧਰ ਦੀਆਂ ਕੁਝ ਅਜਿਹੀਆਂ ਹੀ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਉਨਾਂ ਨੇ ਆਖਿਆ ਕਿ ਸਿੱਖਾਂ ਕੋਲ ਆਪਣੀ ਰਖਵਾਲੀ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸੁਰੱਖਿਆ ਦੇਣ ਵਾਲੀਆਂ ਮਹਾਨ ਪ੍ਰੰਪਰਾਵਾਂ ਮੌਜੂਦ ਹਨ ਅਤੇ ਹਰ ਸਿੱਖ ਨੂੰ ਇਨ੍ਹਾਂ ਉਪਰ ਚੇਤੰਨ ਰੂਪ ਵਿਚ ਪਹਿਰਾ ਦੇਣ ਦੀ ਜ਼ੁੰਮੇਵਾਰੀ ਨਿਭਾਉਣੀ ਚਾਹੀਦੀ ਹੈ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply