ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ
ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।ਇਹ ਅਤਿ ਭਾਵੁਕ ਅਤੇ ਸੰਵੇਦਨਸ਼ੀਲ ਦਿਹਾੜਾ ਹੈ, ਜਿਸ ਨੂੰ ਮਨਾਉਣ ਲਈ ਸਮੁੱਚੀ ਕੌਮ ਨੂੰ ਇਕਜੁਟਤਾ ਦਿਖਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਉਤੇਜਨਾ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਨਾਲ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਭਾਈ ਲੌਂਗੋਵਾਲ ਨੇ ਸ਼ਹੀਦੀ ਸਮਾਗਮ ਦੌਰਾਨ ਹਾਜ਼ਰੀ ਭਰਨ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media