ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ
ਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰ ਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ।ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ ਗਏ ਇਸ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਾਹਿਤਕ ਖ਼ਜ਼ਾਨੇ ਸਬੰਧੀ ਵੀ ਪੜਤਾਲ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੂਨ 1984 ਦੇ ਹਮਲੇ ਦੌਰਾਨ ਲਾਇਬ੍ਰੇਰੀ ਦਾ ਬੇਸ਼ਕੀਮਤੀ ਸਮਾਨ ਉਠਾ ਲਿਆ ਗਿਆ ਸੀ, ਜੋ ਅਜੇ ਤੱਕ ਬਾਰ-ਬਾਰ ਅਪੀਲਾਂ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ।ਸਿੱਖਾਂ ਦੇ ਇਸ ਅਨਮੋਲ ਖ਼ਜ਼ਾਨੇ ਨੂੰ ਵਾਪਸ ਕਰਨ ਲਈ ਭਾਰਤ ਸਰਕਾਰ ਨੂੰ ਠੋਸ ਕਦਮ ਉਠਾਉਣੇ ਚਾਹੀਦੇ ਹਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media