ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਿੰਚਾਈ ਵਿਭਾਗ `ਚ ਤਕਰੀਬਨ 35 ਸਾਲ ਦੀ ਬੇਦਾਗ ਸੇਵਾ ਕਰਨ ਉਪਰੰਤ ਬਤੌਰ ਉਪ
ਮੰਡਲ ਅਫਸਰ ਵਜੋਂ ਸੇਵਾ ਮੁਕਤ ਹੋਏ ਇੰਜੀ. ਸਤਨਾਮ ਸਿੰਘ ਅਤੇ ਅਵਤਾਰ ਸਿੰਘ ਬੈਂਸ ਨੂੰ ਇੰਜੀਨੀਅਰਜ਼ ਐਸੋਸੀਏਸ਼ਨ ਸਿੰਚਾਈ ਵਿਭਾਗ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ, ਨਿਗਰਾਨ ਇੰਜੀਨੀਅਰ ਮਨਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਡੀ.ਕੇ ਏਰੀ, ਅਵਤਾਰ ਸਿੰਘ ਕਾਹਲੋ, ਰਾਜੇਸ਼ ਗੁਪਤਾ, ਹਰਮੇਸ਼ ਕੁਮਾਰ, ਮੈਡਮ ਨੇਹਾ, ਮਹੇਸ਼ ਸਿੰਘ, ਚਰਨਜੀਤ ਸਿੰਘ ਸੰਧੂ ਅਤੇ ਉਪ ਮੰਡਲ ਅਫਸਰ ਦਲਜੀਤ ਸਿੰਘ ਕੋਹਲੀ, ਅਵਤਾਰ ਸਿੰਘ, ਹਰਜੀਤ ਸਿੰਘ, ਕੁਲਤਾਰ ਸਿੰਘ ਚੀਮਾ, ਸੁਰਿੰਦਰ ਪਾਲ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ ਢਿੱਲੋ, ਮਨਪ੍ਰੀਤ ਸਿੰਘ ਚਾਵਲਾ, ਵਿਸ਼ਾਲ ਮਹਿਤਾ, ਗੁਰਬੀਰ ਸਿੰਘ, ਦਿਲਪ੍ਰੀਤ ਸਿੰਘ, ਸਾਹਿਬ ਕੁਮਾਰ, ਨਿਰਮਲ ਸਿੰਘ ਲੋਹਕਾ, ਹੈਪੀ ਸਿੰਘ, ਅਭਿਸ਼ੇਕ ਕੁਮਾਰ, ਰਸਮਿੰਦਰ ਸਿੰਘ, ਜਗਦੀਸ਼ ਵਿਰਦੀ, ਪਰਮਬੀਰ ਸਿੰਘ, ਸਿਮਰਜੀਤ ਸਿੰਘ, ਪਰਮਿੰਦਰ ਸਿੰਘ, ਅਜੇਬੀਰ ਸਿੰਘ ਨੇ ਸੇਵਾ ਮੁਕਤ ਹੋਏ ਅਧਿਕਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਹਨਾਂ ਵੱਲੋਂ ਮਹਿਕਮੇ ਪ੍ਰਤੀ ਨਿਭਾਈਆਂ ਬੇਦਾਗ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ।ਇੰਜੀ. ਐਸੋਸੀਏਸ਼ਨ ਨੇ ਉਹਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਸਟੇਜ ਸੈਕਟਰੀ ਦੀ ਜਿੰਮੇਵਾਰੀ ਇੰਜੀ. ਦਲਜੀਤ ਸਿੰਘ ਕੋਹਲੀ ਨੇ ਬਖੂਬੀ ਨਿਭਾਈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media