Tuesday, August 25, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ PUNJ0606201912ਦੇ ਸਬੰਧ ’ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡਿਆ ਪਿੰਗਲਵਾੜਾ ਸੋਸਾਇਟੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵੱਲੋਂ ਵਾਤਾਵਰਣ ਦੇ ਵਿਸ਼ੇ ’ਤੇ ਕੁਇਜ਼, ਸਪੀਚ, ਰੰਗੋਲੀ ਅਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।
    ਇਸ ਮੌਕੇ ਬੋਲਦੇ ਹੋਏ ਡਾ. ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਵਰਤਮਾਨ ਸਮੇਂ ਵਾਤਾਵਰਨਿਕ ਸੰਕਟ ਦੇ ਕਾਰਨ ਵੱਖ-ਵੱਖ ਭਿਆਨਕ ਬਿਮਾਰੀਆਂ ਮਨੁੱਖ ਨੂੰ ਆਪਣਾ ਸ਼ਿਕਾਰ ਬਣਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਣੀ ਦੀ ਮਹੱਤਤਾ ਅਤੇ ਦੁਰਵਰਤਂੋ, ਮਨੁੱਖੀ ਹੋਂਦ ਲਈ ਆਉਣ ਵਾਲੇ ਖ਼ਤਰੇ, ਸਾਇੰਸ ਦੇ ਬੁਰੇ ਪ੍ਰਭਾਵ, ਵਾਤਾਵਰਨਿਕ ਸਰਕਲ ਆਦਿ ਵੱਖ-ਵੱਖ ਵਿਸ਼ਿਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ।
    ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਗੁਰਬਾਣੀ ਦੇ ਹਵਾਲੇ ਦੇ ਕੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਅਹਿਮਤਾ ਬਾਰੇ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਵਰਤਮਾਨ ਮਨੁੱਖ ਸੁਆਰਥੀ ਹੋ ਕੇ ਆਪਣੀਆਂ ਆਉੇਣ ਵਾਲੀਆਂ ਪੀੜੀਆਂ ਦਾ ਘਾਣ ਕਰ ਰਿਹਾ ਹੈ।ਇਸ ਪ੍ਰੋਗਰਾਮ ਦੀ ਸੰਪੂਰਨਤਾ ਮੌਕੇ ਕਾਲਜ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਐਨ.ਐਸ.ਐਸ ਵਿਭਾਗ ਦੇ ਇੰਚਾਰਜ਼ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।ਪ੍ਰਤੀਯੋਗਤਾ ’ਚ ਜੇਤੂ ਆਉਣ ਵਾਲੇ ਵਿਦਿਆਰਥੀਆਂ ਨੂੰ ਡਾ. ਇੰਦਰਜੀਤ ਕੌਰ ਨੇ ਪ੍ਰਿੰ: ਡਾ. ਐਚ.ਬੀ ਸਿੰਘ ਨਾਲ ਮਿਲ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਅਤੇ ਸਹੀ ਜੀਵਨ ਜਾਂਚ ਨਾਲ ਜੋੜਣ ਲਈ ਇਕ ਪੁਸਤਕ ਪ੍ਰਦਰਸ਼ਨੀ ਆਲ ਇੰਡੀਆ ਪਿੰਗਲਵਾੜਾ ਸੋਸਾਇਟੀ ਵੱਲੋਂ ਲਗਾਈ ਗਈ।

Check Also

BBK DAV College for Women bags top University Position in Gndu Exams

Amritsar,  August 25 (Punjab Post Bureau) – BBK DAV College for Women has once again …

Leave a Reply