Saturday, March 7, 2026

ਵਿਸ਼ਾਲ ਸ਼ਹੀਦੀ ਸਮਾਗਮ ਦੌਰਾਨ ਲੱਖਾਂ ਸੰਗਤ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਸਿੱਖ ਕੌਮ `ਤੇ ਕੀਤਾ ਅਤਿਆਚਾਰ ਭੁਲਾਇਆ ਨਹੀਂ ਜਾ ਸਕਦਾ – ਗਿ. ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ `ਚ 35ਵਾਂ ਸ਼ਹੀਦੀ PUNJ0606201915ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲਖਾਂ ਦੀ ਗਿਣਤੀ `ਚ ਪਹੁੰਚੀਆਂ ਸੰਗਤਾਂ ਕਾਰਨ ਸ਼ਹੀਦੀ ਸਮਾਗਮ ਲਈ ਕੀਤੇ ਗਏ ਵਿਸ਼ੇਸ਼ ਪ੍ਰਬੰਧ ਵੀ ਫਿੱਕੇ ਪੈ ਗਏ ਨਜ਼ਰ ਆਏ।
    ਅਨੁਸਾਰ ਇਸ ਮੌਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ `84 ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਅਗਵਾਈ `ਚ ਸ੍ਰੀ ਦਰਬਾਰ ਸਾਹਿਬ ਦੀ ਪਵਿਤਰਤਾ ਅਤੇ ਕੌਮ ਦੀ ਅਣਖ ਲਈ ਕੁਰਬਾਨੀਆਂ ਕਰ ਗਏ ਮਹਾਨ ਸ਼ਹੀਦਾਂ ਨੂੰ ਸਿਜ਼ਦਾ ਕੀਤਾ।ਉਨਾਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਮੇ ਤੇ ਫਿਰ ਬਾਬਾ ਗੁਰਬਖਸ਼ ਸਿੰਘ ਜੀ ਨੇ ਤਾਂ 30 ਸਿੰਘਾਂ ਦੀ ਅਗਵਾਈ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਲਈ ਸ਼ਹੀਦੀ ਦਿਤੀ। ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਉਕਤ ਘਟਨਾਵਾਂ ਨੂੰ ਯਾਦ `ਚ ਅਤੇ ਗੁਰੂ ਸਿਧਾਂਤ ਪੰਥ ਦੇ ਨਿਸ਼ਾਨਾਂ ਅਤੇ ਗੁਰਧਾਮਾਂ ਲਈ ਸ਼ਹਾਦਤ ਦਿਤੀ।
            PUNJ0606201914 ਦਮਦਮੀ ਟਕਸਾਲ ਮੁਖੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸੋ੍ਰਮਣੀ ਕਮੇਟੀ ਅਤੇ ਸਿੱਖ ਸੰਪਰਦਾਵਾਂ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਦਮਦਮੀ ਟਕਸਾਲ ਦੇ 12ਵੇਂ ਮੁਖੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਲੋਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰਖਦਿਆਂ ਪੰਥ ਰਤਨ ਸਨਮਾਨ ਨਾਲ ਨਿਵਾਜਣ ਅਤੇ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ, ਬਾਬਾ ਠਾਹਰਾ ਸਿੰਘ ਤੇ ਜਰਨਲ ਸ਼ੁਬੇਗ ਸਿੰਘ ਨੂੰ ਕੋਮੀ ਸ਼ਹੀਦ ਦੇ ਸਨਮਾਨਣ ਦੀ ਅਪੀਲ ਕੀਤੀ।ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਸ਼ਹੀਦੀਆਂ ਦਾ ਮੁੱਲ ਨਹੀਂ ਮੋੜਿਆ ਜਾ ਸਕਦਾ, ਪੰਜ ਸਿੰਘ ਸਾਹਿਬਾਨ ਦੀ ਅਗਲੀ ਮੀਟਿੰਗ `ਚ ਉਕਤ ਮੁੱਦੇ ਨੂੰ ਵਿਚਾਰਦਿਆਂ ਦਮਦਮੀ ਟਕਸਾਲ ਦੇ ਮੁਖੀਆਂ ਨੂੰ ਅਤੇ ਸ਼ਹੀਦ ਸਿੰਘਾਂ ਨੂੰ ਖਿਤਾਬ ਅਤੇ ਸਨਮਾਨ ਦਿੱਤੇ ਜਾਣਗੇ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਕਾਂਗਰਸ ਵਲੋਂ ਅਜਾਦੀ ਤੋਂ ਪਹਿਲਾਂ ਸਿਖ ਕੌਮ ਨਾਲ ਕੀਤੇ ਗਏ ਵਾਅਦਿਆਂ ਨੂੰ ਯਾਦ ਕਰਾਇਆ।
             ਤਖਤ ਸ੍ਰੀ ਕੇਸਗੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਗੁਰਵਿੰਦਰ ਸਿੰਘ, ਗਿਆਨੀ ਜਸਵੰਤ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਹੈਡ ਗੰਥੀ ਸ੍ਰੀ ਅਕਾਲ ਤਖਤ ਸਾਹਿਬ ਤੇ ਸੋ੍ਰਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ `ਦਮਦਮੀ ਟਕਸਾਲ` ਨੇ ਧਾਰਮਿਕ ਅਤੇ ਰਾਜਸੀ ਖੇਤਰ ਵਿੱਚ ਆਪਣੀ ਅਹਿਮ ਅਤੇ ਵਿਲੱਖਣ ਪਛਾਣ ਹੈ।
ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਦੀ ਇੰਦਰਾ ਗਾਂਧੀ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ `ਤੇ ਕੀਤੇ ਗਏ ਹਮਲੇ ਦੀ ਸਖਤ ਨਿਖੇਧੀ ਕੀਤੀ।ਦਿਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਜਿਥੇ ਕੁਰਬਾਨੀਆਂ ਕੀਤੀਆਂ ਹਨ ਉਥੇ ਵਿਦਵਾਨ ਅਤੇ ਗਿਆਨੀ ਪੈਦਾ ਕਰਨ `ਚ ਮੋਹਰੀ ਰਹੇ ਹਨ।
ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਨੇ ਲੋੜ ਪੈਣ `ਤੇ ਜਿਥੇ ਖੰਡਾ ਖੜਕਾਉਣਾ ਕੀਤਾ ਤੇ ਸੰਗਤ ਨੂੰ ਅੰਮ੍ਰਿਤ ਛਕਾ ਕੇ ਸਿੱਖੀ ਦੇ ਲੜ ਲਾਉਣ ਦੀ ਸੇਵਾ ਸੰਭਾਲੀ।ਪੰਜਾਬੀ ਯੂਨੀਵਰਸਿਟੀ ਦੇ ਬੁਧੀਜੀਵੀ ਪ੍ਰੋ: ਸੁਖਦਿਆਲ ਸਿੰਘ, ਭਾਈ ਜਸਬੀਰ ਸਿੰਘ ਖਾਲਸਾ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਜੂਨ `84 ਦੋਰਾਨ ਸ੍ਰੀ ਦਰਬਾਰ ਸਾਹਿਬ `ਤੇ ਹਮਲਾ ਪੂਰੀ ਤਰਾਂ ਗਲਤ ਸੀ `ਤੇ ਸਿਖਾਂ ਦੀ ਤਾਕਤ ਨੂੰ ਦਬਾਉਣ ਦੀ ਕਾਂਗਰਸ ਦੀ ਚਾਲ ਸੀ।
         ਅੱਜ ਦੇ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ।ਪੰਥ ਦੀ ਨਿਸ਼ਕਾਮ ਸੇਵਾ ਕਰਨ ਲਈ ਸੇਵਾ ਰਤਨ ਅਵਾਰਡ ਬੜੂ ਸਾਹਿਬ ਦੇ ਮੁਖੀ ਸੰਤ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਨੂੰ ਦਿਤਾ ਗਿਆ ਜਿਸ ਨੂੰ ਉਹਨਾਂ ਦੇ ਸਹਿਯੋਗੀ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਅਤੇ ਭਾਈ ਜਸਵੰਤ ਸਿੰਘ ਨੇ ਹਾਸਲ ਕੀਤਾ। ਸਟੇਜ ਸਕੱਤਰ ਦੀ ਸੇਵਾ ਗਿਆਨੀ ਪਿੰਦਰਪਾਲ ਸਿੰਘ ਬੁੱਟਰ, ਗਿਆਨੀ ਹਰਦੀਪ ਸਿੰਘ ਅਨੰਦਪੁਰ ਅਤੇ ਗਿਆਨੀ ਜੀਵਾ ਸਿੰਘ ਨੇ ਨਿਭਾਈ।
ਸੰਤ ਬਾਬਾ ਲਖਾ ਸਿੰਘ ਨਾਨਕਸਰ, ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਦਲ ਬਾਬਾ ਬਿੱਧੀਚੰਦਬਾਬਾ ਗੁਰਨਾਮ ਸਿੰਘ ਭਾਈ ਕੇ ਡਰੋਲੀ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਬੰਤਾ ਸਿੰਘ,  ਭਾਈ ਅਜੈਬ ਸਿੰਘ ਅਭਿਆਸੀ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਬਾਬਾ ਗੁਰਭੇਜ ਸਿੰਘ ਖਜਾਲਾ ਮੁਖ ਬੁਲਾਰਾ ਸੰਤ ਸਮਾਜ, ਅਮਰਬੀਰ ਸਿੰਘ ਢੋਟ ਫੈਡਰੇਸ਼ਨ ਪ੍ਰਧਾਨ,ਦਿਲਬਾਗ ਸਿੰਘ ਆਰਫਕੇ, ਬਾਬਾ ਪ੍ਰਦੀਪ ਸਿੰਘ ਬੋਰੇਵਾਲ, ਬਾਬਾ ਜਸਵੰਤ ਸਿੰਘ ਨਾਨਕਸਰ ਸਮਰਾਲੇਵਾਲੇ, ਬਾਬਾ ਗੁਰਬਚਨ ਸਿੰਘ ਸੁਰਸਿੰਘ, ਗੁਰਚਰਨ ਸਿੰਘ ਗਰੇਵਾਲ , ਬਾਬਾ ਗੁਰਵਿੰਦਰ ਸਿੰਘ ਮਾਂਡੀ ਵਾਲੇ ਨੇ ਸੰਬੋਧਨ ਕੀਤਾ ਜਦਕਿ ਵੱਡੀ ਗਿਣਤੀ `ਚ ਸੰਤ ਮਹਾਪੁਰਸ਼ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply