ਮਲੇਰਕੋਟਲਾ ਦੇ ਵਿਕਾਸ ਲਈ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਇਕ ਕਰੋੜ ਤੇ ਅਖਤਿਆਰੀ ਕੋਟੋ `ਚੋਂ 10 ਲੱਖ ਦੇਣ ਦਾ ਐਲਾਨ
ਲੋਂਗੋਵਾਲ/ ਸੰਗਰੂਰ, 6 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ’ਤੇ ਈਦਗਾਹ ਮਲੇਰਕੋਟਲਾ ਵਿਖੇ
ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਈਦ ਦਾ ਪਵਿੱਤਰ ਤਿਓਹਾਰ ਪ੍ਰੇਮ ਅਤੇ ਆਪਸੀ ਭਾਈਚਾਰੇ ਦਾ ਪੈਗਾਮ ਲੈ ਕੇ ਆਉਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲਵਰਤਨ ਨਾਲ ਰਹਿ ਕੇ ਲੋਕ ਸੇਵਾ ਪ੍ਰਤੀ ਸਮਰਪਿਤ ਹੋਣਾ ਚਾਹੀਦਾ ਹੈ।ਉਨ੍ਹਾਂ ਈਦ ਦੇ ਪਵਿੱਤਰ ਦਿਹਾੜੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਮੁਸਲਿਮ ਭਾਈਚਾਰੇ ਨੰੂ ਵੱਡਾ ਤੋਹਫ਼ਾ ਦਿੰਦਿਆਂ ਮਲੇਰਕੋਟਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਇਕ ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਮੁਸਲਿਮ ਭਾਈਚਾਰੇ ਦਾ ਪੂਰਾ ਮਾਣ-ਸਨਮਾਨ ਯਕੀਨੀ ਬਣਾਇਆ ਜਾ ਰਿਹਾ ਹੈ।
ਰੰਧਾਵਾ ਨੇ ਕਿਹਾ ਕਿ ਇਹ ਪਵਿੱਤਰ ਤਿਓਹਾਰ ਆਪਸੀ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਪ੍ਰਤੀਕ ਹੈ ਅਤੇ ਸਾਡੇ ਸਾਂਝੇ ਸਭਿਆਚਾਰ ਦੀ ਸੱਚੀ ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ।ਉਨ੍ਹਾਂ ਸਭ ਨੰੂ ਮਿਲ ਜੁਲ ਕੇ ਰਹਿਣ, ਅਮਨ ਅਮਾਨ ਕਾਇਮ ਰੱਖਣ ਅਤੇ ਪਿਆਰ ਮੁਹੱਬਤ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਂਗਰਸ ਸਰਕਾਰ ’ਚ ਹਰੇਕ ਧਰਮ ਦੇ ਸਤਿਕਾਰ ਨੰੂ ਯਕੀਨੀ ਬਣਾਇਆ ਜਾਂਦਾਂ ਹੈ।ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਮਲੇਰਕੋਟਲਾ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ।ਉਨ੍ਹਾਂ ਨੇ ਭਾਈਚਾਰੇ ਨੰੂ ਈਦ-ੳਲ-ਫਿਤਰ ਦੀ ਮੁਬਾਰਬਾਦ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਈਚਾਰੇ ਦੀਆਂ ਮੰਗਾਂ ਸਵੀਕਾਰ ਕਰਨ ਅਤੇ ਮਲੇਰਕੋਟਲਾ ਦੇ ਕਾਇਆ ਕਲਪ ਲਈ ਲਗਾਤਾਰ ਫੰਡ ਜਾਰੀ ਕਰਨ ਲਈ ਦਿਖਾਏ ਜਾ ਰਹੇ ਉਤਸ਼ਾਹ ਲਈ ਉਹ ਧੰਨਵਾਦੀ ਹਨ।
ਇਸ ਮੌਕੇ ਈਦਗਾਹ ਇੰਤਜਾਮੀਆਂ ਕਮੇਟੀ ਮਲੇਰਕੋਟਲਾ ਦੀ ਤਰਫੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੰੂ ਸਨਮਾਨਿਤ ਵੀ ਕੀਤਾ ਗਿਆ।ਇਸ ਦੌਰਾਨ ਡੀ.ਜੀ.ਪੀ. ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਮੁਹੰਮਦ ਮੁਸਤਫਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗਰਗ, ਐਸ.ਡੀ.ਐਮ ਮਲੇਰਕੋਟਲਾ ਚਰਨਦੀਪ ਸਿੰਘ, ਦਰਬਾਰਾ ਸਿੰਘ ਪੀ.ਏ.ਟੂ ਸ੍ਰੀਮਤੀ ਰਜ਼ੀਆ ਸੁਲਤਾਨਾ, ਅਬਦੁੱਲ ਰਸੀਦ ਖਿਲਜੀ, ਫਾਰੂਕ ਅੰਸਾਰੀ, ਮੁਹੰਮਦ ਇਕਬਾਲ ਫੌਜੀ, ਮਹਿੰਦਰ ਸਿੰਘ ਪਰੁੱਥੀ, ਇਕਬਾਲ ਲਾਲਾ, ਗੁਲਾਮ ਹੁਸੈਨ, ਅਨਿਲ ਕੁਮਾਰ, ਸੁਨੀਲ ਕੁਮਾਰ ਅਤੇ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media