ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ
ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।
ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ `ਤੇ ਅਧਾਰਿਤ ਹੈ।ਮੰਤਰੀ ਮੰਡਲ ਨੇ ਪ੍ਰਾਈਵੇਟ ਸੰਸਥਾਵਾਂ ਵਲੋਂ ਮੈਡੀਕਲ ਦੇ ਵਿਦਿਆਰਥੀਆਂ ਪਾਸੋਂ ਵੱਧ ਫੀਸ ਵਸੂਲਣ ਦੇ ਮਾਮਲੇ ਦਾ ਨੋਟਿਸ ਲਿਆ ਅਤੇ ਕਮੇਟੀ ਨੂੰ ਇਸ ਮਾਮਲੇ ਸਮੇਤ ਇਨਾਂ ਸੰਸਥਾਵਾਂ ਜੋ ਪਿਛਲੇ ਸਾਲਾਂ ਵਿੱਚ ਵੱੱਡੀ ਗਿਣਤੀ ਵਿੱਚ ਹੋਂਦ ਵਿੱਚ ਆਈਆਂ ਹਨ, ਨਾਲ ਜੁੜੇ ਹੋਰ ਮਸਲਿਆਂ ਦੀ ਘੋਖ ਕਰਨ ਦੀ ਹਦਾਇਤ ਕੀਤੀ ਗਈ।
ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਚੰਨੀ ਨੇ ਕਿਹਾ ਕਿ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਵਿਦਿਆਰਥੀਆਂ ਅਤੇ ਨੌਕਰੀਆਂ ਲਈ ਰਾਖਵਾਂਕਰਨ ਲਾਗੂ ਕਰਨਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਮੇਟੀ ਨੂੰ ਇਸ ਸਬੰਧ ਵਿੱਚ ਇਨਾਂ ਸੰਸਥਾਵਾਂ ਦੇ ਸੁਝਾਅ ਅਤੇ ਵਿਚਾਰ ਹਾਸਲ ਕਰਨ ਲਈ ਆਖਿਆ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media