Wednesday, September 23, 2026

ਗੁਰਦਵਾਰਾ ਸਿੰਘ ਸਭਾ `ਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਨੇ ਸਿੰਘ ਸਭਾ ਗੁਰਦਵਾਰਾ ਰਣਜੀਤਪੁਰਾ ਪੁਤਲੀਘਰ PUNJ0606201919ਵਿਖੇ ਮਨਾਏ ਗਏ ਵਿਸ਼ਵ ਵਾਤਾਵਰਣ ਦਿਵਸ ਦੌਰਾਨ ਆਪਣੇ ਆਲੇ ਦੁਆਲੇ ਨੂੰ ਸੰਭਾਲਣ ਲਈ ਹਰ ਮਨੁੱਖ ਨੰੂ ਉਪਰਾਲਾ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ  ਹੈ ਕਿ ਧਾਰਮਿਕ ਤੌਰ `ਤੇ ਮਾਨਤਾ ਪ੍ਰਾਪਤ ਰੁੱਖ ਜਿਵੇਂ ਨਿੰਮ, ਪਿੱਪਲ ਆਦਿ ਲਗਾ ਕੇ ਵਾਤਾਵਰਣ ਬਚਾਉਣ ਦੇ ਨਾਲ-ਨਾਲ ਸਿਹਤ ਦੀ ਸੰਭਾਲ ਵੀ ਕਰੀਏ।
     ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਕਾਰਨ ਸਾਡਾ ਵਾਤਾਵਰਣ ਖਰਾਬ ਹੋ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਮਿਲ ਕੇ ਇਸ ਦੀ ਸੰਭਾਲ ਕਰੀੲ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਹਰ ਪਿੰਡ ਵਿੱਚ ਪੌਦੇ ਲਗਾਏ ਜਾ ਰਹੇ ਹਨ।
     ਇਸ ਮੌਕੇ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਸੁਮਨ ਬਾਲਾ, ਸ੍ਰੀਮਤੀ ਕੰਵਲਜੀਤ ਕੌਰ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ, ਸ੍ਰੀਮਤੀ ਰਮਿੰਦਰ ਕੌਰ ਸੁਪਰਵਾਈਜਰ, ਜਗਦੀਪ ਸਿੰਘ, ਅਮਰਜੀਤ, ਗੁਰਮੀਤ ਅਤੇ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਰਾਗੀ ਸਤਿੰਦਰਪਾਲ ਸਿੰਘ ਵੀ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply