ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਵਿਖੇ ਬੱਚਿਆਂ ਦੇ
ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।
ਸਕੂਲ ਦੀ ਹੈਡਮਿਸਟ੍ਰੈਸ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਮੁਕਾਬਲੇ ਕਰਵਾਏ ਗਏ।ਦੀਦਾਰ ਸਿੰਘ ਕਲਾਸ 10ਵੀਂ ਪਹਿਲੇ, ਸਾਜਨਦੀਪ ਸਿੰਘ ਕਲਾਸ 9ਵੀਂ ਦੂਜੇ ਅਤੇ ਹਰਮਨਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਕਲਾਸ 9ਵੀਂ ਤੀਜੇ ਸਥਾਨ `ਤੇ ਰਹਅਿਾਂ ਹਨ।ਸ੍ਰੀਮਤੀ ਬਲਵਿੰਦਰ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮਾਗਮ ਕਰਵਾ ਕੇ ਬੱਚਿਆਂ ਵਿੱਚ ਵਿਦਿਆ ਦੇ ਨਾਲ ਨਾਲ ਧਾਰਮਿਕ ਭਾਵਨਾ ਉਜਾਗਰ ਕਰਨ ਦਾ ਉਪਰਾਲਾ ਕੀਤਾ ਗਿਆ ਹੈ।ਇਸ ਦੇ ਨਾਲ ਹੀ ਬੱਚਿਆਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਲਈ ਇੱਕ ਇੱਕ ਪੌਦਾ ਲਾਉਣ ਲਈ ਵੀ ਕਿਹਾ ਜਾ ਰਿਹਾ ਹੈ।
ਇਸ ਮੌਕੇ ਸਕੂਲ ਦੇ ਅਧਿਆਪਕ ਰਜਿੰਦਰ ਕੁਮਾਰ, ਰਾਜੇਸ਼ ਕੁਮਾਰ, ਸ੍ਰੀਮਤੀ ਮੀਨਾ ਕੁਮਾਰੀ, ਸ੍ਰੀਮਤੀ ਕਿਰਨਬਾਲਾ, ਵਿਕਾਸ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media