ਜੰਡਿਆਲਾ ਗੁਰੂ, 6 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਨਗਰ ਕੌਂਸਲ ਵਿੱਚ ਪ੍ਰਧਾਨ ਦੇ ਖਿਲਾਫ ਚੱਲ ਰਿਹਾ ਬੇਭਰੋਸਗੀ ਵਾਲਾ ਰੇੜਕਾ
ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਖਲ ਨਾਲ ਖਤਮ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਸਾਰਿਆਂ ਨੇ ਇਕ ਦੂਜੇ ਦੇ ਗਿਲੇ ਸ਼ਿਕਵੇ ਮਿਟਾ ਕੇ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਵਿਚਾਰ ਚਰਚਾ ਕੀਤੀ।ਜਿਸ ਉਪਰੰਤ ਨਗਰ ਕੋਂਸਲ ਪ੍ਰਧਾਨ ਸ਼੍ਰੀਮਤੀ ਮਮਤਾ ਅਤੇ ਮੌਕੇ `ਤੇ ਮੌਜੂਦ ਸਮੂਹ ਕਾਂਗਰਸੀ ਆਗੂਆਂ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਅਕਾਲੀ ਦਲ ਵਲੋਂ ਰਚੀ ਗਈ ਸਾਜਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਪ੍ਰੇਰਨਾ ਸਦਕਾ ਸਾਰੇ ਕਾਂਗਰਸੀ ਇਕਮੁੱਠ ਹੋ ਕੇ ਜਨਤਾ ਦੀ ਸੇਵਾ ਵਿਚ ਹਾਜ਼ਰ ਰਹਿਣਗੇ।ਇਸ ਸਮੇਂ ਸਾਰੇ ਕਾਂਗਰਸੀ ਆਗੂਆਂ ਦੇ ਚਿਹਰਿਆਂ `ਤੇ ਖੁਸ਼ੀ ਸਾਫ ਝਲਕ ਰਹੀ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਕੋਂਸਲਰ, ਭੁਪਿੰਦਰ ਸਿੰਘ ਹੈਪੀ ਕੋਂਸਲਰ, ਚਰਨਜੀਤ ਸਿੰਘ ਟੀਟੋ, ਚਾਚਾ ਦਰਸ਼ਨ ਸਿੰਘ, ਮਨਜੀਤ ਸਿੰਘ ਪੱਪੀ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਆਸ਼ੂ ਵਿਨਾਇਕ, ਐਡਵੋਕੇਟ ਅਮਿਤ ਅਰੋੜਾ, ਪ੍ਰੀਤਇੰਦਰ ਸਿੰਘ, ਹਰਦੇਵ ਸਿੰਘ ਸਭਰਵਾਲ, ਅਰਵਿੰਦਰ ਸਿੰਘ ਮਲਹੋਤਰਾ, ਸੁਰਿੰਦਰ ਸੇਠ, ਹਰਜਿੰਦਰ ਸਿੰਘ, ਸੁਖਬੀਰ ਸਿੰਘ ਆਦਿ ਹਾਜਰ ਸਨ।
ਇਥੇ ਇਹ ਦੱਸਣਯੋਗ ਹੈ ਅਕਾਲੀ ਦਲ ਦੇ ਕੁੱਝ ਆਗੂ ਜੰਡਿਆਲਾ ਕਾਂਗਰਸ ਨੂੰ ਦੋਫਾੜ ਕਰਨ ਲਈ ਸਰਗਰਮ ਸਨ, ਪਰ ਮੋਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਡੈਨੀ ਵਲੋਂ ਕੀਤਾ ਉਪਰਾਲਾ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਅਹਿਹਮ ਮੰਨਿਆ ਜਾ ਰਿਹਾ ਹੈ ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media