ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ ਨੀਟ (ਯੂ.ਜੀ)
ਇਮਤਿਹਾਨ -2019 ਵਿੱਚ ਜਿਲ੍ਹਾ ਟਾਪਰ, ਪੰਜਾਬ ਵਿੱਚ ਚੌਥਾ ਰੈਂਕ ਤੇ ਏ.ਆਈ.ਆਰ-165 ਹਾਸਲ ਕੀਤਾ ਹੈ।
ਸਕੂਲ ਦਾ ਵਿਹੜਾ ਉਦੋਂ ਖੁਸ਼਼ੀਆਂ ਨਾਲ ਭਰ ਗਿਆ, ਜਦੋਂ ਨੀਟ (ਯੂ.ਜੀ) ਇਮਤਿਹਾਨ -2019 ਦਾ ਨਤੀਜਾ ਐਲਾਨਿਆ ਗਿਆ।ਉਸ ਵੇਲੇ ਇਹ ਇੱਕ ਉਤਸ਼ਾਹ ਦਾ ਪਲ ਸੀ, ਜਦੋਂ ਵਿਦਿਆਰਥੀ ਆਪਣੇ ਨਤੀਜੇ ਦਾ ਜਸ਼ਨ ਮਨਾਉਣ ਦੇ ਲਈ ਪਿ੍ਰੰਸੀਪਲ ਤੇ ਆਪਣੇ ਅਧਿਆਪਕਾਂ ਦਾ ਅਸ਼ੀਰਵਾਦ ਲੈਣ ਲਈ ਸਕੂਲ ਦੇ ਵਿਹੜੇ ਵਿੱਚ ਇਕੱਠੇ ਹੋਏ। ਜਿੰਨਾਂ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਮਾਣ ਵਧਾਇਆ ਉਨਾ ਵਿੱਚ ਨੀਟ 2018-19 ਦੇ ਜਿਲ੍ਹਾ ਟਾਪਰ, ਪੰਜਾਬ ਰੈਂਕ 4 ਤੇ ਏ.ਆਈ.ਆਰ-165 ਭਵਿਆ ਪਾਹਵਾ (675 / 720), ਅਕਸ਼ਦੀਪ ਗੁੰਬਰ (631 / 720), ਸ਼ਸ਼ੀਪਾਲ ਬਿਆਲਾ (595 / 720), ਯੁਵਰਾਜ ਸਿੰਘ ਕਾਹਲੋਂ (579 /720), ਰਿਸ਼ਿਵ ਧਵਨ (564 / 720) ਆਦਿ ਸ਼ਾਮਲ ਹਨ ।
ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ਼੍ਰੀ ਪੂਨਮ ਸੂਰੀ ਪ੍ਰਧਾਨ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਲਈ ਆਪਣੀਆਂ ਸ਼ੁੱਭ-ਕਾਮਨਾਵਾਂ ਤੇ ਆਸ਼ੀਰਵਾਦ ਭੇਜਿਆ ਅਤੇ ਉਨ੍ਹਾਂ ਨੇ ਕਿਹਾ ਕਿ ਚੰਗੇ ਕੰਮ, ਆਸ਼ਾਵਾਦੀ ਵਿਚਾਰਧਾਰਾ ਅਤੇ ਮਿਹਨਤ ਹਮੇਸ਼ਾਂ ਫਲਦੀ ਹੈ।ਉਨ੍ਹਾਂ ਨੇ ਪਿ੍ਰੰਸੀਪਲ ਅਤੇ ਸਟਾਫ਼ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਵਧਾਈ ਦਿੱਤੀ ।
ਇਸ ਖ਼ੁਸ਼ੀ ਦੇ ਮੌਕੇ ਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਆਪਣੀਆਂ ਸ਼ੁੱਭ-ਕਾਮਨਾਵਾਂ ਤੇ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਕੂਲ ਇਸੇ ਤਰ੍ਹਾਂ ਹੀ ਹਮੇਸ਼ਾਂ ਦਿਨ ਦੌਗੁਣੀ ਤੇ ਰਾਤ ਚੌਗੁਣੀ ਤਰੱਕੀ ਕਰਦਾ ਰਹੇ।
ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਭੇਜਿਆ ਅਤੇ ਪਿ੍ਰੰਸੀਪਲ ਤੇ ਸਟਾਫ਼ ਨੂੰ ਉਨ੍ਹਾਂ ਦੀ ਸ਼ਾਨਦਾਰ ਉਪਲਬੱੱਧੀ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਸਕੂਲ ਲਈ ਸ਼ਾਨਦਾਰ ਨਤੀਜਿਆਂ ਦੀ ਕਾਮਨਾ ਕੀਤੀ ।
ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਇਸ ਦਾ ਸਾਰਾ ਸਿਹਰਾ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀਆਂ ਨਿਰੰਤਰ ਕੋਸ਼ਿਸ਼ਾਂ ਨੂੰ ਦਿੱਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media