ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ
ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ `ਚ ਪੰਜ ਦਿਨਾਂ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯਜੋਨ ਕੀਤਾ ਗਿਆ।ਸਕੂਲ ਵਿੱਚ ਇਸ ਪ੍ਰੋਗਰਾਮ ਦੇ ਪਹਿਲੇ ਗੇੜ `ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਅਧਿਆਪਕਾਂ ਦੀ ਇਨ-ਸਰਵਿਸ ਟਰੇਨਿੰਗ ਲਈ ਵੱਖ-ਵੱਖ ਵਿਸ਼ਿਆਂ `ਤੇ ਸੈਮੀਨਾਰ ਆਯੋਜਿਤ ਕੀਤੇ ਗਏ।ਜਿਨ੍ਹਾਂ ਦਾ ਉਦੇਸ਼ ਅਧਿਆਪਕਾਂ ਦੀ ਮਨੋਵਿਗਿਆਨਕ ਯੋਗਤਾ ਨੂੰ ਵਧਾਉਣਾ, ਅਧਿਆਪਨ ਕਾਰਜ ਕੁਸ਼ਲਤਾ ਅਤੇ ਅਧਿਆਪਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਸੰਬੰਧੀ ਵਿਚਾਰ-ਚਰਚਾ ਕਰਨ ਦੇ ਮੌਕੇ ਪ੍ਰਦਾਨ ਕਰਨਾ ਸੀ ।
ਸੈਮੀਨਾਰ ਦੇ ਪ੍ਰੀ-ਪ੍ਰਾਇਮਰੀ ਵਿਭਾਗ ਦੇ ਪ੍ਰਮੁੱਖ ਵਕਤਾ ਸ਼੍ਰੀਮਤੀ ਪਰਮਿੰਦਰ ਕੌਰ ਉਪਲ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਸਿੰਮੀ ਅਰੋੜਾ, ਸ਼੍ਰੀਮਤੀ ਅਮਰਜੀਤ ਕੌਰ ਗਰੋਵਰ, ਸ਼੍ਰੀਮਤੀ ਸੁਨੰਦਿਕਾ ਮਾਨ ਅਤੇ ਸ਼੍ਰੀਮਤੀ ਰਿਤੀਕਾ ਸਨ ਜਿੰਨ੍ਹਾਂ ਨੇ ਬਾਲ ਮਨੋਵਿਗਿਆਨ ਦੇ ਵੱਖ-ਵੱਖ ਪੱਧਰਾਂ ਅਤੇ ਸਿੱਖਿਆ ਦੀਆਂ ਵੱਖ-ਵੱਖ ਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਪ੍ਰਾਇਮਰੀ ਵਿਭਾਗ ਦੇ ਮੁੱਖ ਵਕਤਾ ਸ਼੍ਰੀਮਤੀ ਵਿਕਟੋਰੀਆਂ ਵੋਹਰਾ, ਸ਼੍ਰੀਮਤੀ ਜੋਤੀ ਸ਼ਰਮਾ, ਸ਼੍ਰੀਮਤੀ ਅੰਮ੍ਰਿਤ ਕੌਰ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਸਿਮਰਨ ਕੌਰ ਅਤੇ ਸ਼੍ਰੀਮਤੀ ਪੁਨੀਤ ਕੌਰ ਸਨ ਜਿੰਨ੍ਹਾਂ ਨੇ ਨੈਤਿਕ ਸਿੱਖਿਆ, ਪੜ੍ਹਾਉਣ ਅਤੇ ਸਿੱਖਣ ਦੀਆਂ ਵੱਖ-ਵੱਖ ਪ੍ਰਭਾਵਸ਼ਾਲੀ ਵਿਧੀਆਂ ਅਤੇ ਅੰਗਰੇਜ਼ੀ ਭਾਸ਼ਾ ਦੇ ਮਹੱਤਵ ਅਤੇ ਇਸ ਨੂੰ ਸਰਲ ਢੰਗ ਨਾਲ ਸਿੱਖਣ ਅਤੇ ਸਿਖਾਉਣ ਦੀਆਂ ਵਿਧੀਆਂ ਬਾਰੇ ਚਰਚਾ ਕੀਤੀ ।
ਇਸ ਤੋਂ ਇਲਾਵਾ ਇਸ ਸੈਮੀਨਾਰ ਵਿੱਚ ਖਾਲਸਾ ਕਾਲਜ ਆਫ ਐਜੂਕੇਸ਼ਨ ਦੇ ਲੈਕਚਰਾਰ ਸ਼੍ਰੀਮਤੀ ਮਨਦੀਪ ਕੌਰ ਅਤੇ ਸ਼੍ਰੀਮਤੀ ਸੁਰਿੰਦਰ ਕੌਰ ਨੇ ਸਮਾਵੇਸ਼ੀ ਸਿੱਖਿਆ ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਦਸਿਆ ਕਿ ਕਿਸ ਪ੍ਰਕਾਰ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਨੂੰ ਆਮ ਬੱਚਿਆਂ ਦੇ ਨਾਲ ਆਮ ਵਾਤਾਵਰਨ ਵਿੱਚ ਸਿੱਖਿਆ ਦਿੱਤੀ ਜਾ ਸਕਦੀ ਹੈ।ਸ਼ੀ੍ਰਮਤੀ ਮਨਦੀਪ ਕੌਰ ਨੇ ਪੜ੍ਹਾਉਣ ਅਤੇ ਸਿੱਖਣ ਵਿੱਚ ਸੂਚਨਾ ਤੇ ਸੰਚਾਰ ਤਕਨੀਕ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦੇ ਹੋਏ ਅਧਿਆਪਨ ਨੂੰ ਰੋਚਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ‘ਸਟੋਪ ਮੋਸ਼ਨ ਐਪ’, ‘ਓਪਨ ਸ਼ਾਟ ਵੀਡਿਓ ਐਪਸ’ ਬਾਰੇ ਟਰੇਨਿੰਗ ਦਿੱਤੀ ।
ਸੈਮੀਨਾਰ ਦੇ ਅੰਤਿਮ ਦਿਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਸੈਮੀਨਾਰ `ਚ ਭਾਗ ਲੈਣ ਵਾਲੇ ਸਾਰੇ ਅਧਿਆਪਕਾਂ ਅਤੇ ਮੁੱਖ ਬੁਲਾਰਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ।ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਧਿਆਪਨ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਜਿਹੇ ਸੈਮੀਨਾਰਾਂ ਦਾ ਅਯੋਜਨ ਕੀਤਾ ਜਾਵੇਗਾ।ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਨੂੰ ਸਭ ਨੂੰ ਇਹੋ ਜਿਹੇ ਪ੍ਰੋਗਰਾਮਾਂ ਵਿੱਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ ਸ਼ਖਸੀਅਤ ਨੂੰ ਨਿਖਾਰਨ ਅਤੇ ਗਿਆਨ ਵਿੱਚ ਵਾਧਾ ਕਰਨ `ਚ ਸਹਾਇਕ ਹੁੰਦੇ ਹਨ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਅਤੇ ਸ਼੍ਰੀਮਤੀ ਕਿਰਨਜੋਤ ਕੌਰ ਨੇ ਅਧਿਆਪਕਾਂ ਨੂੰ ਅਜਿਹੇ ਗਿਆਨ ਵਰਧਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ।
ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਸੈਮੀਨਾਰ ਵਿੱਚ ਸ਼ਾਮਲ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।ਸੈਮੀਨਾਰ ਵਿਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਵੱਖ-ਵੱਖ ਸਕੂਲਾਂ ਦੇ 140 ਅਧਿਆਪਕਾਂ ਨੇ ਭਾਗ ਲਿਆ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media