Tuesday, April 14, 2026

ਵਿਸ਼ਵ ਵਾਤਾਵਰਣ ਦਿਵਸ ਮੌਕੇ ਡੀ.ਸੀ ਘਨਸ਼ਿਆਮ ਥੋਰੀ ਨੇ ਬੂਟੇ ਲਾਏ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਹਾਦਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ PUNJ0706201914550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦਿਆਂ ਜ਼ਿਲ੍ਹਾ ਸੰਗਰੂਰ ਦੇ 595 ਪਿੰਡਾਂ ਵਿਚ ਬੂਟੇ ਲਗਾਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।
    ਇਸ ਮੌਕੇ ਜ਼ਿਲ੍ਹਾ ਵਣ ਅਧਿਕਾਰੀ ਮੋਨਿਕਾ ਦੇਵੀ ਯਾਦਵ, ਰੇਂਜ ਅਫਸਰ ਹਰਮੀਕ ਸਿੰਘ, ਸਰਵਣ ਸਿੰਘ, ਸਰਪੰਚ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਪੰਚ, ਬਲਵੀਰ ਸਿੰਘ ਪੰਚ, ਦਰਸ਼ਨ ਸਿੰਘ ਖਹਿਰਾ ਸਾਬਕਾ ਪੰਚ, ਬਿੱਕਰ ਸਿੰਘ, ਗੁਰਮੇਲ ਸਿੰਘ, ਅਮਨਦੀਪ ਸਿੰਘ, ਕ੍ਰਿਸ਼ਨ ਸ਼ਰਮਾ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਖਹਿਰਾ, ਅਜੈਬ ਸਿੰਘ, ਬਲਵੀਰ ਸਿੰਘ, ਗੁਰਮੀਤ ਸਿੰਘ ਅਤੇ ਗ੍ਰਾਮ ਪੰਚਾਇਤ ਅਤੇ ਪਿੰਡਾਂ ਦੀਆਂ ਮੋਹਤਵਰ ਸ਼ਖਸੀਅਤਾਂ ਸ਼ਾਮਲ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply