ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ)- ਸਥਾਨਕ ਪਟਾਕਾ ਮਾਰਕੀਟ ਵਿਖੇ ਵਿਸ਼ੇਸ਼ ਤੋਰ ਤੇ ਪਹੁੰਚੇ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਜੱਥੇ: ਸੁੱਚਾ ਸਿੰਘ ਛੋਟੇਪੁਰ ਨੇ ਅੱਜ ਇਕ ਟਰੱਕ ਜਿਸ ਵਿੱਚ ਖਾਣ-ਪੀਣ ਦਾ ਵਸਤੂਆਂ ਅਤੇ ਹੋਰ ਸਮਾਨ ਸੀ ਹੜ੍ਹ ਪੀੜਤਾਂ ਦੀ ਮਦਦ ਲਈ ਰਵਾਨਾ ਕੀਤਾ।ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰ. ਛੋਟੇਪੁਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਆਏ ਹੜ੍ਹ ਕਾਰਨ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਉਨਾਂ ਦੀ ਪਾਰਟੀ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਤੋਂ ਵੱਧ ਤੋਂ ਵੱਧ ਰਾਹਤ ਸਮੱਗਰੀ ਇੱਕਠੀ ਕੀਤੀ ਜਾ ਰਹੀ ਹੈ, ਜੋ ਅਗਲੇ ਦਿਨਾਂ ਵਿੱਚ ਵੀ ਜੰਮੂ ਕਸ਼ਮੀਰ ਦੇ ਹੜ੍ਹ ਪੀੜਤਾ ਲਈ ਭੇਜੀ ਜਾਵੇਗੀ।ਇਸ ਤੋਂ ਪਹਿਲਾਂ ਸ੍ਰ. ਛੋਟੇਪੁਰ ਦਾ ਜਹਾਜਗੜ ਪਹੁੰਚਣ ‘ਤੇ ਨਰਿੰਦਰ ਸਿੰਘ ਵਾਲੀਆਂ ਅਤੇ ਅਸ਼ੋਕ ਤਲਵਾਰ ਵਲੋਂ ਸਵਾਗਤ ਕੀਤਾ ਗਿਆ। ਇਸ ਮੋਕੇ ਸਰਬਜੀਤ ਸਿੰਘ ਗੁਮਟਾਲਾ, ਨਰਿੰਦਰ ਸਿੰਘ ਵਾਲੀਆ, ਅਸ਼ੋਕ ਤਲਵਾਰ, ਰਾਜੇਸ਼ ਵਰਮਾ, ਸਾਜਨ ਵਾਲੀਆ ਆਦਿ ਹਾਜਰ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …