ਲੌਂਗੋਵਾਲ, 8 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਦੌਰਾਨ ਬੱਚਿਆਂਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਸਕੂਲ ਵਿਚ ਕਈ ਤਰ੍ਹਾਂ ਦੇ ਬੂਟੇ ਲਾਏ ਅਤੇ ਵੱਡੇ ਬੱਚਿਆਂ ਦਰਮਿਆਨ ਵਾਤਾਵਰਨ ਨੂੰ ਦੂਸ਼ਿਤ ਰਹਿਤ ਬਣਾਉਣ ਦੇ ਵਿਸ਼ੇ ‘ਤੇ ਭਾਸ਼ਣ ਮੁਕਾਬਲੇ ਕਰਵਾਏ ਗਏ।ਜਿਨ੍ਹਾਂ ਵਿਚ ਸਕੂਲ ਦੇ ਚਾਰ ਹਾਊਸਾਂ ਰਾਵੀ, ਸਤਲੁਜ਼, ਬਿਆਸ ਅਤੇ ਜਮੁਨਾ ਨੇ ਭਾਗ ਲਿਆ।ਜੇਤੂ ਬੱਚਿਆਂ ਨੂੰ ਸਕੂਲ ਦੇ ਮੱਖ ਪ੍ਰਬੰਧਕ ਜਸਵੀਰ ਸਿੰਘ ਚੀਮਾਂ ਵਲੋਂ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਪ੍ਰਣ ਕਰਵਾਇਆ ਗਿਆ ਕਿ ਹਰ ਬੱਚਾ ਆਪਣੇ ਜਨਮ ਦਿਨ ‘ਤੇ ਇਕ ਬੂਟਾ ਜਰੂਰ ਲਗਾਏਗਾ।ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਰੁੱਖ ਕਿਵੇਂ ਧਰਤੀ ਨੂੰ ਉਪਜਾਊ ਰੱਖਣ ਵਿੱਚ ਸਹਾਇਤਾ ਕਰਦੇ ਹਨ ਅਤੇ ਸਾਨੂੰ ਆਕਸੀਜਣ ਦਿੰਦੇ ਹਨ।ਉਨ੍ਹਾਂ ਨੇ ਸਾਰੇ ਬੱਚਿਆਂ ਨੂੰ ਆਪਣੇ ਆਲੇ-ਦੁਆਲੇ ਰੁੱਖ ਲਗਾਉਣ ਅਤੇ ਸਫਾਈ ਰੱਖਣ ਲਈ ਵੀ ਕਿਹਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਹਾਜਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media