ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀ ਚਲਾਣਾ ਕਰ ਗਏ ਸਾਬਕਾ ਮੈਬਰ ਪਾਰਲੀਮੈਂਟ ਕਿੱਕਰ ਸਿੰਘ ਦਾ ਅੰਤਿਮ ਸਸਕਾਰ
ਗੁਰਦੁਆਰਾ ਸ਼ਹੀਦਾਂ ਦੇ ਨਜ਼ਦੀਕ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਉਨਾਂ ਦੀ ਚਿਤਾ ਨੂੰ ਅਗਨੀ ਵੱਡੇ ਸਪੁੱਤਰ ਪਲਵਿੰਦਰ ਸਿੰਘ ਨੇ ਦਿਖਾਈ।ਸਥਾਨਕ ਪ੍ਰਸ਼ਾਸਨ ਵਲੋਂ ਉਨਾਂ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ।ਐਸ.ਡੀ.ਐਮ ਅਤੇ ਐਸ.ਐਸ.ਪੀ ਵਲੋਂ ਉਨ੍ਹਾਂ ਦੀ ਦੇਹ `ਤੇ ਫੁੱਲ ਮਾਲਾ ਭੇਟ ਕੀਤੀਆ ਗਈਆਂ।ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਪ੍ਰਤਾਪ ਸਿੰਘ ਟਿੱਕਾ ਨੇ ਉਨ੍ਹਾਂ ਦੀ ਦੇਹ `ਤੇ ਸ਼ਾਲ ਭੇਟ ਕੀਤੀ।
ਇਸ ਸਮੇਂ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਕੈਲਗਰੀ, ਭਲਿੰਦਰ ਸਿੰਘ, ਜਸਵਿੰਦਰ ਸਿੰਘ ਤੇ ਮਲਵਿੰਦਰ ਸਿੰਘ ਕਨੇਡਾ, ਜੋਗਿੰਦਰ ਸਿੰਘ ਅਦਲੀਵਾਲ, ਦਿਲਜੀਤ ਸਿੰਘ ਬੇਦੀ, ਸਤਬੀਰ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਰਾਜ ਸਿੰਘ ਸਾਬਕਾ ਮਨੈਜਰ ਸ੍ਰੀ ਦਰਬਾਰ ਸਾਹਿਬ, ਹਰਦੇਵ ਸਿੰਘ ਦਿੱਲੀ, ਹਰਭਜਨ ਸਿੰਘ ਬਰਾੜ, ਜਥੇ: ਅਵਤਾਰ ਸਿੰਘ ਪੁਤਲੀਘਰ, ਸਤਨਾਮ ਸਿੰਘ ਕੰਡਾ, ਦਿਲਬਾਗ ਸਿੰਘ ਐਡੀਸ਼ਨਲ ਸਕੱਤਰ ਸ਼ੋ੍ਰਮਣੀ ਕਮੇਟੀ ਆਦਿ ਸ਼ਾਮਲ ਸਨ।
ਉਨ੍ਹਾਂ ਦੇ ਵੱਡੇ ਪੁੱਤਰ ਪਰਮਿੰਦਰ ਸਿੰਘ ਕੈਲਗਰੀ ਨੇ ਦੱਸਿਆ ਕਿ ਕਿੱਕਰ ਸਿੰਘ ਦੇ ਨਮਿਤ ਅੰਤਮ ਅਰਦਾਸ ਸਮਾਗਮ ਗੁਰਦੁਆਰਾ ਈਸਟ ਮੋਹਨ ਨਗਰ ਅਜੀਤ ਨਗਰ 12 ਜੂਨ ਨੂੰ 11.00 ਵਜੇ ਤੋਂ 1.00 ਵਜੇ ਤੱਕ ਹੋਵੇਗਾ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media