ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਭਵਿਆ ਪਾਹਵਾ ਨੇ
ਜੇ.ਆਈ.ਪੀ.ਐਮ.ਈ.ਆਰ – 2019 (ਜਵਾਹਰ ਲਾਲ ਇੰਸਟੀਚਿਊਟ ਆਫ਼ ਪੋਸਟ ਗ੍ਰੈਜੂਏਟ ਮੈਡੀਕਲ ਐਡੂਕੇਸ਼ਨ ਅਤੇ ਰਿਸਰਚ) ਵਿੱਚ ਆਲ ਇੰਡੀਆ ਰੈਂਕ 73 ਅਤੇ ਸ਼ਸ਼ੀਪਾਲ ਬਿਆਲਾ ਨੇ ਆਲ ਇੰਡੀਆ ਰੈਂਕ 1035 ਪ੍ਰਾਪਤ ਕੀਤਾ।ਪਦਮ ਸ਼੍ਰੀ ਅਲੰਕ੍ਰਿਤ ਆਰਿਆ ਰਤਨ ਡਾ. ਸ੍ਰੀ ਪੂਨਮ ਸੂਰੀ ਜੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਨੇ ਵਿਦਿਆਰਥੀਆਂ ਅਤੇ ਸਟਾਫ ਲਈ ਆਪਣੀਆਂ ਸ਼ੁੱਭਕਾਮਨਾਵਾਂ ਤੇ ਆਸ਼ੀਰਵਾਦ ਭੇਜਿਆ ਅਤੇ ਉਨ੍ਹਾਂ ਨੇ ਕਿਹਾ ਕਿ ਚੰਗੇ ਕੰਮ, ਆਸ਼ਾਵਾਦੀ ਵਿਚਾਰਧਾਰਾ ਅਤੇ ਮਿਹਨਤ ਹਮੇਸ਼ਾਂ ਫਲਦੀ ਹੈ।ਉਨ੍ਹਾਂ ਨੇ ਪਿ੍ਰੰਸੀਪਲ ਅਤੇ ਸਟਾਫ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਲਈ ਵਧਾਈ ਦਿੱਤੀ।ਇਸ ਖਸ਼ੀ ਦੇ ਮੌਕੇ ਤੇ ਡਾ. ਜੇ.ਪੀ ਸ਼ੁਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲਜ਼ ਨੇ ਵਿਦਿਆਰਥੀਆਂ ਤੇ ਸਟਾਫ ਨੂੰ ਆਪਣੀਆਂ ਸ਼ੁਭਕਾਮਨਾਵਾਂ ਤੇ ਦਿੰਦੇ ਹੋਏ ਕਿਹਾ ਕਿ ਸਕੂਲ ਇਸੇ ਤਰ੍ਹਾਂ ਹੀ ਹਮੇਸ਼ਾਂ ਦਿਨ ਦੌਗੁਣੀ ਤੇ ਰਾਤ ਚੌਗੁਣੀ ਤਰੱਕੀ ਕਰਦਾ ਰਹੇ। ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਭੇਜਿਆ ਅਤੇ ਪਿ੍ਰੰਸੀਪਲ ਤੇ ਸਟਾਫ ਨੂੰ ੳਸ ਦੀ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੱਤੀ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਸਕੂਲ ਲਈ ਸ਼ਾਨਦਾਰ ਨਤੀਜਿਆਂ ਦੀ ਕਾਮਨਾ ਕੀਤੀ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੇ ਇਸ ਦਾ ਸਾਰਾ ਸਿਹਰਾ ਸਟਾਫ ਅਤੇ ਵਿਦਿਆਰਥੀ ਦੀ ਅਣਥੱਕ ਮਿਹਨਤ ਅਤੇ ਉਸ ਦੇ ਮਾਤਾ-ਪਿਤਾ ਦੀਆਂ ਨਿਰੰਤਰ ਕੋਸ਼ਿਸ਼ਾਂ ਨੂੰ ਦਿੱਤਾ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media