ਅੰਮ੍ਰਿਤਸਰ/ ਪਾਉਂਟਾ ਸਾਹਿਬ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬਤ ਦਾ
ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀਆਂ।
ਲੌਂਗੋਵਾਲ ਨੇ ਸਰਬੱਤ ਦਾ ਭਲਾ ਚੈਟੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਡਾ. ਐਸ.ਪੀ ਸਿੰਘ ਓਬਰਾਏ ਮਾਨਵ ਭਲਾਈ ਲਈ ਸ਼ਲਾਘਾਯੋਗ ਕਾਰਜ ਕਰ ਰਹੇ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਟਰੱਸਟ ਵੱਲੋਂ ਭੇਟ ਕੀਤੀ ਗਈ ਐਂਬੂਲੈਂਸ ਲੋੜਵੰਦਾਂ ਦੀ ਸਹੂਲਤਾਂ ਲਈ ਸਹਾਈ ਹੋਵੇਗੀ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਡਾ. ਓਬਰਾਏ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਅਹੁੱਦੇਦਾਰਾਂ ਤੋਂ ਇਲਾਵਾ ਮੈਨੇਜਰ ਜਗੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਅਤੇ ਹੋਰ ਮੌਜੂਦ ਸਨ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media