ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ 6 ਜੂਨ ਵੀਰਵਾਰ ਸ਼ਾਮ ਨੂੰ ਬੋਰਵੈਲ ਵਿੱਚ ਡਿੱਗੇ 2 ਸਾਲਾ ਫ਼ਤਿਹਵੀਰ ਦੇ
ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੋਰ ਵੈਲਾਂ ਕਾਰਨ ਹੋ ਹੁੰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਹਲਕਿਆਂ ਵਿੱਚ ਖੁੱਲ੍ਹੇ ਪਏ ਬੋਰਾਂ ਦੀਆਂ ਲਿਸਟਾਂ ਮੰਗ ਲਈਆਂ ਗਈਆਂ ਹਨ।ਜਿਸ ਤੋਂ ਇਹ ਆਸ ਜਾਗੀ ਹੈ ਕਿ ਹੁਣ ਤੱਕ ਕਾਗ਼ਜ਼ਾਂ ਵਿੱਚ ਚੱਲ ਰਹੀ ਕਾਰਵਾਈ ਨੂੰ ਹੁਣ ਅਸਲ ਵਿੱਚ ਅਮਲੀਜਾਮਾ ਪਹਿਨਾਇਆ ਜਾਵੇਗਾ।ਇਸ ਕੰਮ ਲਈ ਕੈਪਟਨ ਵੱਲੋਂ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤੀ ਗਈ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media