ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ `ਚ ਹੋਏ ਫੇਰਬਦਲ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ
ਮਾਲ ਮੰਤਰੀ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਅਆਂ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ ਨੇਪਰੇ ਚੜਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਾਲ ਵਭਾਗ ਵਿੱਚ ਪਟਵਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ।ਪਰ ਬਦਕਸਿਮਤੀ ਨਾਲ ਇਥੇ ਪਟਵਾਰੀਆਂ ਦੀ ਕਮੀ ਹੈ।ਜਿਸ ਨਾਲ ਵਿਭਾਗ ਦਾ ਕੰਮ ਜ਼਼ਮੀਨੀ ਪੱਧਰ `ਤੇ ਪ੍ਰਭਾਵਿਤ ਹੁੰਦਾ ਹੈ।ਇਸ ਲਈ ਇਨ੍ਹਾਂ ਆਸਾਮੀਆਂ ਨੂੰ ਭਰਨ ਲਈ ਜਰੂਰੀ ਕਦਮ ਚੁੱਕੇ ਜਾਣਗੇ।ਇਸ ਦੇ ਨਾਲ ਹੀ ਤਰੱਕੀ ਅਤੇ ਸਿੱਧੀ ਭਰਤੀ ਜ਼ਰੀਏ ਹੋਰ ਆਸਾਮੀਆਂ ਵੀ ਭਰੀਆਂ ਜਾਣਗੀਆਂ।
ਉਨਾਂ ਕਿਹਾ ਕਿ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ `ਚ ਕੁੱਝ ਦੇਰੀਆਂ ਤੇ ਊਣਤਾਈਆਂ ਦੇਖੀਆਂ ਗਈਆਂ ਹਨ।ਇਸ ਦੇ ਹੱਲ ਲਈ ਐਨ.ਆਈ.ਸੀ ਪੂਨੇ ਤੋਂ ਤਕਨੀਕੀ ਸਹਾਇਤਾ ਦੀ ਮੰਗ ਕੀਤੀ ਜਾ ਰਹੀ ਹੈ।ਇਸ ਦੇ ਨਾਲ ਹੀ ਤਹਸੀਲ ਕੰਪਲੈਕਸਾਂ ਦੇ ਬੁਨਆਦਿੀ ਢਾਂਚੇ ਨੂੰ ਅਪਗ੍ਰੇਡ ਕਰਕੇ ਪੀਣ ਵਾਲੇ ਪਾਣੀ, ਬੈਠਣ ਦੀ ਵਿਵੱਸਥਾ, ਬਾਥਰੂਮ ਆਦਿ ਸਹੂਲਤਾਂ ਨੂੰ ਲੋਕਾਂ ਲਈ ਯਕੀਨੀ ਬਣਾਇਆ ਜਾਵੇਗਾ।
ਇਸ ਤੋਂ ਪਹਿਲਾਂ ਵਿਭਾਗ ਦੇ ਅਧਕਾਰੀਆਂ ਨਾਲ ਮਿਲਣੀ ਦੌਰਾਨ ਕਾਂਗੜ ਨੇ ਉਨ੍ਹਾਂ ਨੂੰ ਇੱਕਜੁਟਤਾ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਕਿਹਾ।ਉਨ੍ਹਾਂ ਲੋਕਾਂ ਦੇ ਵਡੇਰੇ ਹਿੱਤ ਵਿੱਚ ਵਿਭਾਗ ਦੇ ਕੰਮਕਾਜ ਵਿੱਚ ਸੁਧਾਰ ਲਈ ਸੁਝਾਅ ਮੰਗੇ।ਮੰਤਰੀ ਨੇ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਮਾਮਲਿਆਂ ਦੇ ਤੁਰੰਤ ਨਬੜੇ ਸਬੰਧੀ ਆਪਣੇ ਸਟਾਫ ਦੀ ਸਹਾਇਤਾ ਲਈ ਹਮੇਸ਼ਾਂ ਹਾਜ਼ਰ ਰਹਿਣਗੇ।ਮਨਾਸ਼ਵੀ ਕੁਮਾਰ, ਆਈ.ਏ.ਐਸ, ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਬਾ ਅਤੇ ਪਰਮਜੀਤ ਸਿੰਘ, ਆਈ.ਏ.ਐਸ (ਸੇਵਾਮੁਕਤ), ਓ.ਐਸ.ਡੀ ਮਾਲ ਨੇ ਵਿਭਾਗ ਦੇ ਅਧਿਕਾਰੀਆਂ ਦੀ ਤਰਫੋਂ ਮੰਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media