ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ
16 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜਮ ਸ਼ਾਮਲ ਹਨ।
ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ।ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲਦੇ ਮੁਕੱਦਮਿਆਂ ਦੌਰਾਨ ਦੋਸੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।
ਉਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 15 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 4 ਮੁਕੱਦਮੇ ਵੀ ਦਰਜ ਕੀਤੇ ਗਏ।ਇਸੇ ਦੋਰਾਨ ਭ੍ਰਿਸ਼ਟਾਚਾਰ ਸਬੰਧੀ ਲਗਾਏ ਇਲਜਾਮਾਂ ਦੀ ਪੁਖਤਾ ਪੜਤਾਲ ਲਈ ਇਕ ਹੋਰ ਵਿਜੀਲੈਂਸ ਪੜਤਾਲ ਵੀ ਦਰਜ਼ ਕੀਤੀ ਗਈ।
ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸਾਂ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਦੋ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਨੇ ਦੋ ਸਰਕਾਰੀ ਮੁਲਾਜਮਾਂ ਨੂੰ ਸਜਾਵਾਂ ਤੇ ਜੁਰਾਮਨੇ ਕੀਤੇ ਹਨ ਜਿਨਾਂ ਵਿਚ ਮੋਗਾ ਵਿਖੇ ਤਾਇਨਾਤ ਕਾਨੂੰਗੋ ਗੁਰਮੇਲ ਸਿੰਘ ਅਤੇ ਪਟਾਵਰੀ ਸੋਹਨ ਸਿੰਘ ਨੂੰ ਮੋਗਾ ਦੀ ਅਦਾਲਤ ਵਲੋਂ 4-4 ਸਾਲ ਦੀ ਕੈਦ ਅਤੇ ਪੰਜ-ਪੰਜ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਸ ਤਰਾਂ ਦੂਜੇ ਕੇਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਂਟ ਕਾਲਜ ਘਨੌਰ ਜਿਲਾ ਪਟਿਆਲਾ ਵਿਖੇ ਤਾਇਨਾਤ ਲੈਕਚਰਾਰ ਅਰਮਾਨ ਕੁਮਾਰ ਨੂੰ ਪਟਿਆਲਾ ਦੀ ਅਦਾਲਤ ਵਲੋਂ 5 ਸਾਲ ਦੀ ਕੈਦ ਅਤੇ 20,000 ਰੁਪਏ ਦਾ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
Check Also
ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ
ਰਾਜਪੁਰਾ/ ਦਿੱਲੀ, 3 ਨਵੰਬਰ (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …
Punjab Post Daily Online Newspaper & Print Media