ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ
ਬਲਦੇਵ ਸਿੰਘ ਕਾਇਮਪੁਰ ਦੇ ਸਪੁੱਤਰ ਸੁਖਦੇਵ ਸਿੰਘ ਵਰਜੀਨੀਆ ਅਮਰੀਕਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਦੱਸਣਯੋਗ ਹੈ ਕਿ ਸੁਖਦੇਵ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ।ਲੌਂਗੋਵਾਲ ਨੇ ਕਾਇਮਪੁਰ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੁਖਦੇਵ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਨੌਜੁਆਨ ਪੁੱਤਰ ਦਾ ਵਿਛੋੜਾ ਬੇਹੱਦ ਦੁਖਦਾਈ ਹੁੰਦਾ ਹੈ, ਪਰੰਤੂ ਕਰਤਾ ਪੁਰਖ ਦੇ ਭਾਣੇ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਵੀ ਕਾਇਮਪੁਰ ਨਾਲ ਉਨ੍ਹਾਂ ਦੇ ਸਪੁੱਤਰ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕੀਤਾ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media