Monday, November 23, 2026

ਪਾਵਰ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਵੱਲੋਂ ਮਹੀਨਾਵਾਰ ਮੀਟਿੰਗ `ਚ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਸਮਰਾਲਾ, 10 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ:) ਮੰਡਲ ਸਮਰਾਲਾ ਦੀ PUNJ1006201909ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਭਾਗ ਲਿਆ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ।
          ਸਿਕੰਦਰ ਸਿੰਘ ਮੰਡਲ ਪ੍ਰਧਾਨ ਦੱਸਿਆ ਕਿ ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿੱਚ ਪੈਨਸ਼ਨਰਾਂ ਲਈ ਬਿਜਲੀ ਯੂਨਿਟਾਂ ਵਿੱਚ ਦੀ ਰਿਆਇਤ, ਮਹਿੰਗਾਈ ਭੱਤੇ ਦੀ ਬਕਾਇਆ ਕਿਸ਼ਤਾਂ ਦੀ ਅਦਾਇਗੀ, 2016 ਦੇ ਪੇ-ਸਕੇਲ ਦੇਣ, ਮੈਡੀਕਲ ਬਿੱਲਾਂ ਦੀ ਅਦਾਇਗੀ ਜਾਂ ਮੈਡੀਕਲ ਸਹੂਲਤ ਦੁਬਾਰਾ ਲਾਗੂ ਕਰਾਉਣ, ਫਿਕਸ ਮੈਡੀਕਲ ਭੱਤਾ ਘੱਟੋ-ਘੱਟ 2000/- ਰੁਪੈ ਆਦਿ ਲਾਗੂ ਕਰਨਾ ਸ਼ਾਮ ਹਨ।ਉਨਾਂ ਕਿਹਾ ਕਿ ਜੇਕਰ ਉਪਰੋਕਤ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਪੈਨਸ਼ਨਰ ਉਹ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਣਗੇ।
        ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੇਮ ਸਿੰਘ ਰਿਟਾ: ਐਸ.ਡੀ.ਓ ਸੀਨੀਅਰ ਮੀਤ ਪ੍ਰਧਾਨ, ਪ੍ਰੇਮ ਕੁਮਾਰ ਸਰਕਲ ਆਗੂ, ਗੁਰਸ਼ਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਮੀਤ ਸਕੱਤਰ, ਅਮਰੀਕ ਸਿੰਘ, ਦਰਸ਼ਨ ਸਿੰਘ ਖਜ਼ਾਨਚੀ, ਰਜਿੰਦਰਪਾਲ ਵਡੇਰਾ ਕਾਨੂੰਨੀ ਸਲਾਹਕਾਰ, ਜਗਤਾਰ ਸਿੰਘ ਸਕੱਤਰ, ਪ੍ਰੇਮ ਚੰਦ ਭਲਾ ਲੋਕ ਅਤੇ ਮੋਹਣ ਸਿੰਘ ਆਦਿ ਸ਼ਾਮਲ ਹੋਏ।
 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply