ਚੰਡੀਗੜ, 1 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੰਗਰੂਰ ਦੇ ਭਗਵਾਨਪੁਰਾ `ਚ ਬੋਰਵੈਲ ਵਿਚ ਡਿੱਗੇ ਦੋ ਸਾਲਾ
ਫਤਹਿਬੀਰ ਸਿੰਘ ਦੀ ਮੌਤ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।ਅੱਜ ਕੀਤੇ ਗਏ ਟਵੀਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਫਤਹਿਬੀਰ ਦੀ ਦੁਖਦਾਈ ਮੌਤ ਦੀ ਖਬਰ `ਤੇ ਉਨਾਂ ਨੂੰ ਬਹੁਤ ਦੁੱਖ ਹੋਇਆ ਹੈ।ਉਨਾਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਕੋਈ ਮੰਦਭਾਗੀ ਘਟਨਾ ਮੁੜ ਨਾ ਵਾਪਰੇ ਇਸ ਲਈ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਖੁੱਲੇ ਬੋਰਵੈਲਾਂ ਬਾਰੇ ਜਾਣਕਾਰੀ ਮੰਗੀ ਗਈ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media