Sunday, September 20, 2026

ਕੈਪਟਨ ਅਮਰਿੰਦਰ ਸਿੰਘ ਵਲੋਂ ਕਮਲਾ ਸ਼ਰਮਾ ਦੇ ਪਤੀ ਦੀ ਮੌਤ `ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਹਮਦਰਦੀ ਜਤਾਈ
ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੜਦੀਕਲਾ ਦੀ ਸੀਨੀਅਰ ਪੱਤਰਕਾਰ ਕਮਲਾ ਸ਼ਰਮਾ ਦੇ Captain Amrinderਪਤੀ ਤਰਸੇਮ ਲਾਲ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਰਸੇਮ ਲਾਲ (68) ਨੇ ਅੱਜ ਸਵੇਰੇ ਪੀ.ਜੀ.ਆਈ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਆਖਰੀ ਸਾਹ ਲਿਆ।ਉਹ ਆਪਣੇ ਪਿੱਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।
             ਆਪਣੇ ਸ਼ੌਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਹ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਤਰਸੇਮ ਲਾਲ ਦੀ ਮੌਤ `ਤੇ ਦੁੱਖ ਪ੍ਰਗਟ ਕਰਦੇ ਹੋਏ ਕਮਲਾ ਸ਼ਰਮਾ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply