ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਮੇਜਰ ਸਿੰਘ ਨੂੰ
8000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ `ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੁਲਿਸ ਕੇਸ ਵਿਚ ਸ਼ਾਮਲ ਵਿਰੋਧੀ ਧਿਰ ਦੇ ਦਰਸ਼ਨ ਸਿੰਘ ਅਤੇ ਅਮਰੀਕ ਸਿੰਘ ਖਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕਰਨ ਅਤੇ ਇਸ ਕੇਸ ਵਿੱਚ ਉਸ ਦੀ ਮਦਦ ਕਰਨ ਬਦਲੇ ਏ.ਐਸ.ਆਈ ਵਲੋਂ 10000/- ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 8000/- ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 8000/- ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media