Tuesday, June 23, 2026

ਬੁਢਲਾਡਾ ਨਗਰ ਕੌਂਸਲ ਚੋਣਾਂ ਲਈ ਕਾਗਜ਼ ਕੀਤੇ ਦਾਖਲ

PUNJ1106201905ਭੀਖੀ/ ਮਾਨਸਾ, 12 ਜੂਨ (ਪੰਜਾਬ ਪੋਸਟ – ਕਮਲ ਕਾਂਤ) – 21 ਜੂਨ ਨੂੰ ਹੋਣ ਵਾਲੀ ਨਗਰ ਕੌਂਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਉਪ ਚੋਣ ਲਈ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੇ 2 ਉਮੀਦਵਾਰਾਂ ਤੋਂ ਇਲਾਵਾ ਉਨ੍ਹਾਂ ਦੇ 1-1 ਕਵਰਿੰਗ ਉਮੀਦਵਾਰਾਂ ਸਮੇਤ ਕੁੱਲ 4 ਨਾਮਜ਼ਦਗੀਆਂ ਦਾਖਲ ਹੋਈਆਂ ਹਨ।ਚੋਣ ਨਿਗਰਾਨ ਕਮ-ਤਹਿਸੀਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅਕਾਲੀ-ਭਾਜਪਾ ਉਮੀਦਵਾਰ ਭੂਰਾ ਸਿੰਘ ਅਤੇ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵਜੋਂ ਕਰਮਜੀਤ ਸਿੰਘ ਨੇ ਕਾਗਜ਼਼ ਦਾਖਲ ਕੀਤੇ।ਜਦਕਿ ਕਾਂਗਰਸ ਉਮੀਦਵਾਰ ਵਜੋਂ ਹਰਮੇਸ਼ ਸਿੰਘ ਬਿੱਲੂ ਅਤੇ ਕਵਰਿੰਗ ਉਮੀਦਵਾਰ ਵਜੋਂ ਸੁਖਵਿੰਦਰ ਸਿੰਘ ਨੇ ਕਾਗਜ਼ ਭਰੇ ਹਨ।ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਲਈ 11 ਜੂਨ ਆਖਰੀ ਦਿਨ ਸੀ। 12 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਅਤੇ 13 ਜੂਨ ਨੂੰ ਉਮੀਦਵਾਰਾਂ ਵਲੋਂ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ।ਵੋਟਾਂ 21 ਜੂਨ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਇਸੇ ਦਿਨ ਨਤੀਜਾ ਐਲਾਨਿਆ ਜਾਵੇਗਾ। ਕਾਂਗਰਸ ਉਮੀਦਵਾਰ ਦੇ ਕਾਗਜ਼ ਦਾਖਲ ਕਰਨ ਸਮੇਂ ਪੁੱਜੇ ਜਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਅਤੇ ਹਲਕਾ ਕਾਂਗਰਸ ਇੰਚਾਰਜ ਰਣਜੀਤ ਕੌਰ ਭੱਟੀ ਨੇ ਕਿਹਾ ਕਿ ਪਾਰਟੀ ਉਮੀਦਵਾਰ ਇਸ ਵਾਰਡ ਤੋਂ ਸ਼ਾਨਦਾਰ ਜਿੱਤ ਹਾਸਲ ਕਰਨਗੇ।
ਇਸ ਮੌਕੇ ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ, ਮਲਕੀਤ ਸਿੰਘ ਸਮਾਉਂ, ਹਰਵਿੰਦਰ ਸਿੰਘ ਸਵੀਟੀ, ਪਾਲਾ ਸਿੰਘ, ਭਰਪੂਰ ਸਿੰਘ, ਭਗਵੰਤ ਸਿੰਘ ਚਹਿਲ, ਰੂਬਲ ਰਾਣੀ, ਭੁਪਿੰਦਰ ਸਿੰਘ ਕਾਲਾ, ਬਲਾਕ ਪੰਚਾਇਤ ਯੂਨੀਅਨ ਪ੍ਰਧਾਨ ਸਮੇਤ ਅਨੇਕਾਂ ਆਗੂ ਮੌਜੂਦ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply