ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਹੜੇ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸੰਜੀਦਗੀ ਨਾਲ ਕਰਦੇ ਹਨ, ਉਹ ਆਪਣੇ ਵਿਭਾਗ ਅਤੇ ਸਮਾਜ ਵਿੱਚ ਵੀ ਵਿਸ਼ੇਸ਼ ਸਥਾਨ ਰੱਖਦੇ ਹਨ।ਚੋਣਾਂ ਦੌਰਾਨ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਕਾਰੀਆਂ / ਕਰਮਚਾਰੀਆਂ ਨੂੰ ਸਥਾਨਕ ਬੱਚਤ ਭਵਨ ਵਿਖੇ ਸਨਮਾਨਿਤ ਕਰਨ ਸਮੇਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਹਾ ਕਿ ਚੋਣਾਂ ਦੌਰਾਨ ਕਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਕੇ ਦਫਤਰੀ ਸਮੇਂ ਤੋਂ ਬਾਅਦ ਵੀ ਲੋਕਤੰਤਰ ਦੇ ਮਹਾਂ ਤਿਓਹਾਰ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਕੰਮ ਕੀਤਾ ਗਿਆ ਹੈ।ਢਿਲੋਂ ਨੇ ਕਿਹਾ ਕਿ ਅਜਿਹੇ ਅਧਿਕਾਰੀ ਅਤੇ ਕਰਮਚਾਰੀ ਪ੍ਰਸੰਸਾ ਦੇ ਪਾਤਰ ਹਨ ਅਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਅੱਜ ਇਨ੍ਹਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੀਪ ਮੁਹਿੰਮ ਤਹਿਤ ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਆਪਣਾ ਅਹਿਮ ਯੋਗਦਾਨ ਪਾਇਆ ਹੈ।ਢਿਲੋਂ ਨੇ ਕਿਹਾ ਕਿ ਅਜਿਹੇ ਅਧਿਕਾਰੀ/ਕਰਮਚਾਰੀ ਪ੍ਰਸੰਸਾ ਦੇ ਪਾਤਰ ਹਨ।
ਇਸ ਮੌਕੇ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਮੈਡਮ ਸੁਮਨ ਬਾਲਾ ਅਤੇ ਸ੍ਰੀਮਤੀ ਮੀਨਾ ਦੇਵੀ ਦੋਵੇਂ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media